The Khalas Tv Blog India ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਪਾਕਿ ਸਰਕਾਰ ਦਾ ਵੱਡਾ ਫੈਸਲਾ
India International Punjab

ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਪਾਕਿ ਸਰਕਾਰ ਦਾ ਵੱਡਾ ਫੈਸਲਾ

‘ਦ ਖਾਲਸ ਬਿਊਰੋ:- ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਪਾਕਿਸਤਾਨ ਸਰਕਾਰ ਤਿਆਰ-ਬਰ-ਤਿਆਰ  ਹੈ। ਪਾਕਿਸਤਾਨ ਸਰਕਾਰ ਨੇ 29 ਜੂਨ ਨੂੰ ਮਹਾਰਾਜਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਲਾਂਘਾ ਖੋਲਣ ਦਾ ਐਲਾਨ ਕਰ ਦਿੱਤਾ ਹੈ। ਲਾਂਘੇ ਨੇ ਕੋਰੋਨਾ ਸੰਕਟ ਕਾਰਨ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਸੀ। ਜਿਸ ਨੂੰ ਤਿੰਨ ਮਹੀਨਿਆਂ ਬਾਅਦ ਖੋਲਣ ਲਈ ਪਾਕਿ ਸਰਕਾਰ ਤਿਆਰ ਹੈ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਆਪਣੇ ਟਵੀਟਰ ਅਕਾਉਂਟ ‘ਤੇ ਜਾਣਕਾਰੀ ਦਿੰਦਿਆ ਕਿਹਾ ਕਿ “ਜਦੋਂ ਦੁਨੀਆ ਭਰ ਵਿੱਚ ਧਾਰਮਿਕ ਸਥਾਨ ਖੁੱਲ੍ਹ ਰਹੇ ਹਨ, ਪਾਕਿਸਤਾਨ ਨੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਲੋੜੀਂਦੇ ਪ੍ਰਬੰਧ ਕਰ ਲਏ ਹਨ।”

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ ਵੱਲੋਂ ਵੀ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲਿਆ ਜਾਵੇ ਤਾਂ ਜੋ ਸੰਗਤ ਮੁੜ ਤੋਂ ਗੁਰੂ ਘਰ ਦੇ ਦਰਸ਼ਨ ਕਰ ਸਕੇ।

 

ਕੋਰੋਨਾਵਾਇਰਸ ਦੇ ਮੱਦੇਨਜ਼ਰ 16 ਮਾਰਚ ਨੂੰ ਭਾਰਤ ਨੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਅਤੇ ਰਜਿਸਟ੍ਰੇਸ਼ਨ ਨੂੰ ਅਸਥਾਈ ਤੌਰ’ ਤੇ ਮੁਅੱਤਲ ਕਰ ਦਿੱਤਾ ਸੀ। ਪਾਕਿਸਤਾਨ ਸਰਕਾਰ ਨੇ ਤਾਂ ਲਾਂਘਾ ਖੋਲਣ ਬਾਰੇ ਆਪਣਾ ਸਪੱਸ਼ਟੀ ਕਰਨ ਦੇ ਦਿੱਤਾ ਹੈ ਪਰ ਭਾਰਤ ਸਰਕਾਰ ਵੱਲੋਂ ਹਾਲੇ ਤੱਕ ਕਿਸੇ ਵੀ ਤਰ੍ਹਾਂ ਦਾ ਅਜਿਹਾ ਬਿਆਨ ਸਾਹਮਣੇ ਨਹੀਂ ਆਇਆ।

Exit mobile version