The Khalas Tv Blog India ਕੇਜਰੀਵਾਲ ਨੇ ਭਾਜਪਾ ‘ਤੇ ਵੋਟਰਾਂ ਦੇ ਅੰਕੜਿਆਂ ‘ਚ ਗੜਬੜੀ ਦੇ ਲਗਾਏ ਇਲਜ਼ਾਮ!
India

ਕੇਜਰੀਵਾਲ ਨੇ ਭਾਜਪਾ ‘ਤੇ ਵੋਟਰਾਂ ਦੇ ਅੰਕੜਿਆਂ ‘ਚ ਗੜਬੜੀ ਦੇ ਲਗਾਏ ਇਲਜ਼ਾਮ!

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ‘ਤੇ ਵੱਡਾ ਇਲਜ਼ਾਮ ਲਗਾਉਂਦਿਆ ਕਿਹਾ ਕਿ ਭਾਜਪਾ ਨੇ ਦਿੱਲੀ ‘ਚ ਆਪਰੇਸ਼ਨ ਲੋਟਸ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਉਹ ਜਾਅਲੀ ਵੋਟਾਂ ਦੇ ਸਹਾਰੇ ਜਿੱਤਣ ਦੀ ਯੋਜਨਾ ਬਣਾ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਉਸ ਦੇ ਹਲਕੇ ਵਿਚ ਵੋਟਰਾਂ ਦੇ ਅੰਕੜਿਆਂ ਵਿੱਚ ਗੜਬੜੀ ਦੇਖੀ ਗਈ ਹੈ। ਇਸ ਦੌਰਾਨ ਚੋਣ ਕਮਿਸ਼ਨ ਨੂੰ 5000 ਨਾਵਾਂ ਨੂੰ ਮਿਟਾਉਣ ਅਤੇ 7500 ਨਵੇਂ ਨਾਂ ਜੋੜਨ ਲਈ ਅਰਜ਼ੀ ਦਿੱਤੀ ਗਈ ਹੈ। ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦੇ ਖਿਲਾਫ ਕਾਂਗਰਸ ਨੇ ਸੰਦੀਪ ਦੀਕਸ਼ਿਤ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਨੇ ਅਜੇ ਤੱਕ ਕਿਸੇ ਵੀ ਸੀਟ ‘ਤੇ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ – ਕੈਨੇਡਾ ਤੋਂ ਵੀ ਜਹਾਜ਼ ਹਾਦਸੇ ਨੂੰ ਲੈ ਕੇ ਆਈ ਵੱਡੀ ਖਬਰ! ਲੱਗੀ ਅੱਗ

 

 

Exit mobile version