The Khalas Tv Blog India ਕੇਜਰੀਵਾਲ ਨੇ ਹਮੇਸ਼ਾ ਕਿਸਾਨਾਂ ਨਾਲ ਖੜਨ ਦਾ ਕੀਤਾ ਦਾਅਵਾ
India

ਕੇਜਰੀਵਾਲ ਨੇ ਹਮੇਸ਼ਾ ਕਿਸਾਨਾਂ ਨਾਲ ਖੜਨ ਦਾ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਜਰੀਵਾਲ ਸਰਕਾਰ ਹਰ ਸਮੇੰ ਕਿਸਾਨਾਂ ਨਾਲ ਖੜਦੀ ਆ ਰਹੀ ਹੈ ਅਤੇ ਖੜਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਬੇ ਮੌਸਮੀ ਬਾਰਿਸ਼ ਨਾਲ ਕਿਸਾਨ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਉਨ੍ਹਾਂ ਦੀ ਸਰਕਾਰ ਨੇ 20 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਹੈ। ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨ ਦੀ ਫਸਲ 70 ਪ੍ਰਤੀਸ਼ਤ ਖਰਾਬ ਹੁੰਦੀ ਹੈ ਤਾਂ ਕੇਜਰਾਵਾਲ ਕਿਸਾਨ ਨੂੰ 70 ਪ੍ਰਤੀਸ਼ਤ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ ਅਤੇ ਜੇ 70 ਪ੍ਰਤੀਸ਼ਤ ਤੋਂ ਵੱਧ ਫਸਲ ਖਰਾਬ ਹੋ ਜਾਂਦੀ ਹੈ ਤਾਂ ਕੇਜਰੀਵਾਲ ਸਰਕਾਰ ਕਿਸਾਨ ਨੂੰ ਸੌ ਪ੍ਰਤੀਸ਼ਤ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿਸ ਦੇਸ਼ ਵਿੱਚ ਜਾਂ ਕਿਸੇ ਰਾਜ ਵਿੱਚ ਕਿਸਾਨ ਦੀ ਇੱਜਤ ਨਹੀਂ ਹੈ ਉਹ ਦੇਸ਼ ਕਦੇ ਤਰੱਕੀ ਨਹੀੰ ਕਰ ਸਕਦਾ।ਉਨ੍ਹਾਂ ਨੇ ਕਿਹਾ ਕਿ ਮੈਂ ਕਿਸਾਨਾਂ ਦੀ ਬਹੁਤ ਇੱਜ਼ਤ ਕਰਦਾ ਹਾਂ।  ਕੇਜਰੀਵਾਲ ਨੇ ਕਿਹਾ ਕਿ ਕੇਜਰੀਵਾਲ ਦੀ ਸਰਕਾਰ ਲੋਕਾਂ ਦਾ ਆਪਣੀ ਸਰਕਾਰ ਹੈ ਅਤੇ ਉਹ ਹਮੇਸ਼ਾਂ ਲੋਕਾਂ ਨਾਲ ਖੜੀ ਹੈ।    

Exit mobile version