‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਜਲੰਧਰ ਦੇ ਪ੍ਰਸਿੱਧ ਸ੍ਰੀ ਰਵਿਦਾਸ ਮੰਦਰ ਵਿੱਚ ਮੱਥਾ ਟੇਕਿਆ। ਇਸ ਮੌਕੇ ‘ਤੇ ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਪੂਰੀ ਦੁਨੀਆਂ ਨੂੰ ਸਮਾਨਤਾ, ਆਜ਼ਾਦੀ, ਮਾਨਵਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ
