‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਮਾਂ ਵਿੱਚ ਹੋਈ ਜਬਰਦਸਤ ਜਿੱਤ ਤੋਂ ਬਾਅਦ ਅੱਜ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਾਫਲਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ। ਇਸ ਦੌਰਾਨ ਵੱਡੀ ਗਿਣਤੀ ‘ਚ ਲੋਕ ਕਾਫਲੇ ‘ਚ ਮੌਜੂਦ ਸਨ। ਮੱਥਾ ਟੇਕਣ ਤੋਂ ਬਾਅਦ ਐੱਸਜੀਪੀਸੀ ਵੱਲੋਂ ਵੀ ਪੰਜਾਬ ਦੇ ਅਗਲੇ ਸੀਐੱਮ ਅਤੇ ਦਿੱਲੀ ਦੇ ਸੀਐੱਮ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ। ਪੰਜਾਬ ਵਿੱਚ ਬਹੁਮਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਜਸ਼ਨ ਦਾ ਮਾਹੌਲ ਹੈ। ਇਸ ਮਾਹੌਲ ਵਿੱਚ ਅੱਜ ਅੰਮ੍ਰਿਤਸਰ ਵਿੱਚ ‘ਆਪ’ ਦੀ ਜਿੱਤ ਦਾ ਮਾਰਚ ਕੱਢਿਆ ਜਾ ਰਿਹਾ ਹੈ । ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਰਚ ਦੀ ਅਗਵਾਈ ਕਰ ਰਹੇ ਹਨ।
