India Punjab

ਕੇਜਰੀਵਾਲ ਨਾਲ ਗੁਜਰਾਤ ਦੌਰੇ ’ਤੇ ਰਵਾਨਾ ਹੋਏ ਮੁੱਖ ਮੰਤਰੀ ਭਗਵੰਤ ਮਾਨ

ਅਹਿਮਦਾਬਾਦ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅਤੇ ਕੱਲ੍ਹ (23-24 ਜੁਲਾਈ) ਨੂੰ ਗੁਜਰਾਤ ਦੇ ਦੌਰੇ ’ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਕੇਂਦਰ ਦੀ ਬੀਜੇਪੀ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਕਈ ਰੈਲੀਆਂ ਨੂੰ ਸੰਬੋਧਨ ਕਰਨਗੇ।

ਹਾਸਲ ਜਾਣਕਾਰੀ ਮੁਤਾਬਕ ਦੋਵੇਂ ਆਗੂ ਮੋਡਾਸਾ ਅਤੇ ਡੇਡੀਆਪਾਡਾ ਵਿਖੇ ਵੱਡੀਆਂ ਰੈਲੀਆਂ ਨੂੰ ਸੰਬੋਧਨ ਕਰਨਗੇ। ਇੱਥੇ ਦੋਵੇਂ ਆਗੂ ਭਾਜਪਾ ਖ਼ਿਲਾਫ਼ ਨਿਸ਼ਾਨਾ ਸਾਧਣਗੇ ਅਤੇ ਆਪਣੀ ਪਾਰਟੀ ਦਾ ਪ੍ਰਚਾਰ ਕਰਨਗੇ।