ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ (AAP) ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਦੁਬਾਰਾ ਜਿੱਤ ਕੇ ਆਉਂਦੀ ਹੈ ਤਾਂ ‘ਪੁਜਾਰੀ ਗ੍ਰੰਥੀ ਸਨਮਾਨ ਯੋਜਨਾ’ ਸ਼ੁਰੂ ਕੀਤੀ ਜਾਵੇਗੀ, ਜਿਸ ਦੇ ਤਹਿਤ ਮੰਦਰ ਦੇ ਪੁਜਾਰੀਆਂ ਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ 18,000 ਰੁਪਏ ਮਹੀਨਾ ਸਨਮਾਨ ਰਾਸ਼ੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪੁਜਾਰੀ ਅਤੇ ਗ੍ਰੰਥੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਪਰ ਉਨ੍ਹਾਂ ਨੂੰ ਨਜ਼ਰਅੰਦਾਜ ਕੀਤਾ ਜਾਂਦਾ ਹੈ। ਪਹਿਲੀ ਵਾਰ ਉਨ੍ਹਾਂ ਦੀ ਸਹਾਇਤਾ ਲਈ ਇਹ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਇਸ ਸਕੀਮ ਦੀ ਰਜਿਸਟਰੇਸ਼ਨ ਕੱਲ੍ਹ ਤੋਂ ਸ਼ੁਰੂ ਹੋ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੱਲ੍ਹ ਉਹ ਕਨਾਟ ਪਲੇਸ ਦੇ ਹਨੂੰਮਾਨ ਮੰਦਿਰ ਦਾ ਦੌਰਾ ਕਰਕੇ ਪੁਜਾਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਇਜ਼ਾ ਲੈਣਗੇ।
ਇਹ ਵੀ ਪੜ੍ਹੋ – ਅੰਮ੍ਰਿਤਸਰ ‘ਚ ਬੈਲਟ ਪੇਪਰ ਨਾਲ ਬਣ ਸਕਦਾ ਮੇਅਰ! ਸਾਲ 2000 ਵਰਗਾ ਬਣ ਸਕਦਾ ਮਾਹੌਲ