‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁਹਾਲੀ ਵਿਖੇ ਕੱਚੇ ਅਧਿਆਪਕਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਏ। ਕੇਜਰੀਵਾਲ ਨੇ ਕੱਚੇ ਅਧਿਆਪਕਾਂ ਨੂੰ ਆਪ ਦੀ ਸਰਕਾਰ ਬਣਨ ‘ਤੇ ਉਨ੍ਹਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਆਪ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਵੀ ਨਾਲ ਸਨ।
