‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਕੈਦ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਕ ਅਹਿਮ ਮੁੱਦਾ ਬਣਦਾ ਦਿਖ ਰਿਹਾ ਹੈ। ਪਿਛਲੇ ਦਿਨੀਂ ਦਰਜਨਾਂ ਸਿੱਖ ਸੰਗਠਨ ਸ ਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈ ਦੀਆਂ ਦੀ ਰਿਹਾਈ ਲਈ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਤੱਕ ਮਾਰਚ ਕਰਕੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਵੀ ਦੇ ਚੁੱਕੀਆਂ ਹਨ। ਪੰਜਾਬ ਵਿੱਚ 1980 ਦੇ ਸਮੇਂ ਦੌਰਾਨ ਸ਼ੁਰੂ ਹੋਈ ਖਾ ੜਕੂ ਲਹਿਰ ਦੌਰਾਨ ਹਿੰ ਸਕ ਤੇ ਅੱਤ ਵਾਦੀ ਗਤੀਵਿਧੀਆਂ ਦੇ ਇਲ ਜ਼ਾਮਾਂ ਤਹਿਤ ਬਹੁਤ ਸਾਰੇ ਸਿੱਖ ਜੇਲ੍ਹਾਂ ਵਿਚ ਬੰਦ ਹਨ। ਇਨ੍ਹਾਂ ਵਿੱਚ ਕਈ ਤਾਂ 25-30 ਸਾਲ ਤੋਂ ਵੀ ਵੱਧ ਸਮੇਂ ਤੋਂ ਵੱਖ-ਵੱਖ ਸ ਜ਼ਾਵਾਂ ਤਹਿਤ ਜੇਲ੍ਹਾਂ ਵਿੱਚ ਬੰਦ ਹਨ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਲਗਾਤਾਰ ਪ੍ਰੈਸ ਕਾਨਫਰੰਸਾਂ ਕਰ ਰਹੇ ਹਨ, ਪਰ ਉਨ੍ਹਾਂ ਵੱਲੋਂ ਪਹਿਲਾਂ ਇਸ ਮਸਲੇ ਉੱਤੇ ਕੋਈ ਬਿਆਨ ਨਹੀਂ ਦਿੱਤਾ ਗਿਆ। ਪਰ ਜਦੋਂ ਇਹ ਮਾਮਲਾ ਕਾਫ਼ੀ ਭਖ਼ ਗਿਆ ਤਾਂ ਅੱਜ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਇਸ ਉੱਤੇ ਆਪਣੀ ਸਰਕਾਰ ਦਾ ਪੱਖ ਰੱਖਿਆ। ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਇਸ ਉੱਤੇ ਅਕਾਲੀ ਦਲ ਸਿਰਫ਼ ਤੇ ਸਿਰਫ਼ ਗੰਦੀ ਰਾਜਨੀਤੀ ਕਰ ਰਿਹਾ ਹੈ। ਅਸੀਂ ਇਸ ਗੰਦੀ ਰਾਜਨੀਤੀ ਦੀ ਕਠੋਰ ਨਿੰਦਾ ਕਰਦੇ ਹਾਂ। ਦਿੱਲੀ ਦੇ ਅੰਦਰ ਕਾਨੂੰਨ ਵਿਵਸਥਾ ਅਤੇ ਪੁਲਿਸ ਦਿੱਲੀ ਸਰਕਾਰ ਦੇ ਅਧੀਨ ਨਹੀਂ ਹੈ, ਉਹ ਐੱਲਜੀ, ਕੇਂਦਰ ਸਰਕਾਰ ਦੇ ਕੋਲ ਹੈ ਅਤੇ ਇਸਦੀ ਪ੍ਰਕਿਰਿਆ ਮੈਂ ਸਮਝਾ ਦਿੰਦਾ ਹੈ।
ਦਰਅਸਲ, ਕੇਂਦਰ ਸਰਕਾਰ ਨੇ 2019 ਵਿੱਚ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪ੍ਰੋਟੋਕਾਲ ਮੁਤਾਬਕ ਸਜ਼ਾ ਬਾਰੇ ਫ਼ੈਸਲਾ ਦਿੱਲੀ ਦੇ ਲੈਫਟੀਨੈਂਟ ਗਵਰਨਰ ਅਨਿਲ ਬੈਜ਼ਲ ਨੇ ਸਜ਼ਾ ਸਮੀਖਿਆ ਬੋਰਡ ਦੀ ਸਿਫ਼ਾਰਿਸ਼ ਉੱਤੇ ਲੈਣਾ ਸੀ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮੁਤਾਬਕ ਹਰ ਸੂਬੇ ਵਿੱਚ ਜੇਲ੍ਹ ਮੰਤਰੀ ਦੀ ਅਗਵਾਈ ਹੇਠ ਬੋਰਡ ਬਣੇ ਹੋਏ ਹਨ।
ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਪ੍ਰੈੱਸ ਕਾਨਫਰੰਸ ਦੌਰਾਨ ਇੱਕ ਪੱਤਰਕਾਰ ਦੇ ਨਾਲ ਭਿੜਦੇ ਹੋਏ ਵੀ ਨਜ਼ਰ ਆਏ। ਦਰਅਸਲ, ਇੱਕ ਪੱਤਰਕਾਰ ਵੱਲੋਂ ਪ੍ਰੋ.ਭੁੱਲਰ ਦੀ ਰਿਹਾਈ ਦੇ ਬਾਰੇ ਸਵਾਲ ਪੁੱਛਿਆ ਜਾ ਰਿਹਾ ਸੀ ਪਰ ਕੇਜਰੀਵਾਲ ਕਿਸੇ ਹੋਰ ਪੱਤਰਕਾਰ ਦਾ ਜਵਾਬ ਦੇ ਰਹੇ ਸਨ। ਪਹਿਲੇ ਪੱਤਰਕਾਰ ਵੱਲੋਂ ਵਾਰ-ਵੱਰ ਸਵਾਲ ਪੁੱਛਣ ‘ਤੇ ਕੇਜਰੀਵਾਲ ਨੂੰ ਖਿੱਝ ਆ ਗਈ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਬਦਤਮੀਜ਼ੀ ਨਹੀਂ ਚੱਲੇਗੀ।
ਕੌਣ ਹਨ ਭੁੱਲਰ ?
ਦਵਿੰਦਰਪਾਲ ਸਿੰਘ ਭੁੱਲਰ ਉੱਤੇ 1991 ਵਿਚ ਪੰਜਾਬ ਪੁਲਿਸ ਦੇ ਅਧਿਕਾਰੀ ਸੁਮੇਧ ਸੈਣੀ, ਜੋ ਬਾਅਦ ਵਿਚ ਪੰਜਾਬ ਦੇ ਡੀਜੀਪੀ ਵਜੋਂ ਸੇਵਾਮੁਕਤ ਹੋਏ, ਉੱਤੇ ਹੋਏ ਅੱਤਵਾਦੀ ਹਮਲੇ ਵਿਚ ਸ਼ਾਮਲ ਹੋਣ ਦੇ ਇਲਜ਼ਾਮ ਲੱਗੇ ਸਨ। ਉਹ ਉਸ ਸਮੇਂ ਲੁਧਿਆਣਾ ਦੇ ਜੀਐੱਨਈ ਕਾਲਜ ਵਿਚ ਕੈਮੀਕਲ ਇੰਜੀਅਨਿੰਗ ਦੇ ਪ੍ਰੋਫੈਸਰ ਸਨ। ਜਿਸ ਕਾਰਨ ਉਹ ਰੂਪੋਸ਼ ਹੋ ਗਏ। ਸਾਲ 1993 ਵਿਚ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਉੱਤੇ ਅੱਤਵਾਦੀ ਹਮਲੇ ਵਿੱਚ ਵੀ ਭੁੱਲਰ ਦਾ ਨਾਮ ਲਿਆ ਗਿਆ।
ਭੁੱਲਰ ਨੂੰ 1994 ਵਿੱਚ ਜਰਮਨੀ ਵਿੱਚ ਸਿਆਸੀ ਸ਼ਰਨ ਲੈਣ ਜਾਂਦੇ ਸਮੇਂ ਫਰੈਂਕਫਰਟ ਵਿੱਚ ਇਮੀਗਰੇਸ਼ਨ ਕਾਗਜ਼ ਸਹੀ ਨਾ ਹੋਣ ਕਰਨ ਹਿਰਾਸਤ ਵਿੱਚ ਲਿਆ ਗਿਆ ਅਤੇ 1995 ਵਿੱਚ ਭਾਰਤ ਹਵਾਲੇ ਕਰ ਦਿੱਤਾ ਗਿਆ। ਭਾਰਤ ਵਿੱਚ ਉਹ ਉਦੋਂ ਤੋਂ ਹੀ ਵੱਖ-ਵੱਖ ਜੇਲ੍ਹਾਂ ਵਿੱਚ ਰਹੇ ਹਨ। ਉਨ੍ਹਾਂ ਦੀ ਮਾਨਸਿਕ ਸਿਹਤ ਵੀ ਵਿਗੜ ਗਈ ਸੀ। ਭੁੱਲਰ ਕਈ ਵਾਰ ਪੈਰੋਲ ‘ਤੇ ਰਿਹਾਅ ਵੀ ਹੋਏ ਹਨ। ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਨਵਨੀਤ ਕੌਰ ਭੁੱਲਰ ਆਪਣੇ ਪਤੀ ਖ਼ਿਲਾਫ਼ ਸਾਰੇ ਇਲ ਜ਼ਾਮਾਂ ਨੂੰ ਰੱਦ ਕਰਦੇ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਭੁੱਲਰ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ, ਉਨ੍ਹਾਂ ਤੋਂ ਪੁਲਿਸ ਹਿਰਾਸਤ ਦੌਰਾਨ ਹਲਫ਼ੀਆ ਬਿਆਨ ਉੱਤੇ ਹਸਤਾਖ਼ਰ ਕਰਵਾ ਲਏ ਗਏ ਅਤੇ ਇਸੇ ਅਧਾਰ ਉੱਤੇ ਸਜ਼ਾ ਦੇ ਦਿੱਤੀ ਗਈ ਹੈ।