‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਉਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਬਹੁਤ ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ। ਮੈਨੂੰ ਯਕੀਨ ਹੈ ਕਿ ਤੁਹਾਡੀ ਅਗਵਾਈ ਵਿੱਚ ਪੰਜਾਬ ਵਿੱਚ ਖੁਸ਼ਹਾਲੀ ਪਰਤੇਗੀ, ਬਹੁਤ ਤਰੱਕੀ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਪਰਮੇਸ਼ੁਰ ਤੁਹਾਡੇ ਨਾਲ ਹੈ।
