India

ਕੇਜਰੀਵਾਲ ਨੂੰ ਫਿਰ ਲੱਗਾ ਝਟਕਾ, ਇਕ ਹੋਰ ਅਰਜੀ ਹੋਈ ਖ਼ਾਰਜ

ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ‘ਚ ਫਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ। ਮੁੱਖ ਮੰਤਰੀ ਕੇਜਰੀਵਾਲ ਨੇ ਤੁਰੰਤ ਸੁਣਵਾਈ ਕਰਨ ਲਈ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।  ਜਿਸ ਨੂੰ ਦੋ ਜੱਜਾਂ ਦੀ ਬੈਂਚ ਨੇ ਰੱਦ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਉਹ ਪਹਿਲਾਂ ਦਸਤਾਵੇਜ਼ਾਂ ਨੂੰ ਦੇਖੇਗਾ ਅਤੇ ਫਿਰ ਕੇਸ ਦੀ ਸੁਣਵਾਈ ਕਰੇਗਾ। ਮੁੱਖ ਮੰਤਰੀ ਕੇਜਰੀਵਾਲ ਨੇ ਹਾਈ ਕੋਰਟ ਨੂੰ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।

ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਦੁਆਰਾ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ 5 ਜੁਲਾਈ ਨੂੰ ਸੁਣਵਾਈ ਕਰੇਗੀ। ਮੁੱਖ ਮੰਤਰੀ ਕੇਜਰੀਵਾਲ ਦੇ ਵਕੀਲ ਨੇ ਇਸ ਮਾਮਲੇ ਨੂੰ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੇ ਬੈਂਚ ਦੇ ਸਾਹਮਣੇ ਤੁਰੰਤ ਸੂਚੀਬੱਧ ਕਰਨ ਦਾ ਜ਼ਿਕਰ ਕੀਤਾ, ਜਿਸ ‘ਤੇ ਅਦਾਲਤ ਨੇ ਕਿਹਾ ਕਿ ਇਸ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ। ਮੁੱਖ ਮੰਤਰੀ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਰਜਤ ਭਾਰਦਵਾਜ ਨੇ ਕਿਹਾ ਕਿ ਪਟੀਸ਼ਨਰ ਨੂੰ ਉਚਿਤ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤੇ ਬਿਨਾਂ ਗੈਰ-ਕਾਨੂੰਨੀ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਉਸ ਨੇ ਪਟੀਸ਼ਨ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ –  ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦਿੱਤਾ ਅਸਤੀਫਾ, ਮਜੀਠੀਆ ਨੇ ਚੁੱਕੇ ਸਵਾਲ