‘ਦ ਖ਼ਾਲਸ ਬਿਊਰੋ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਕਰੋ ਨਾ ਦੀਆਂ ਪਾਬੰ ਦੀਆਂ ਵਿੱਚ ਥੋੜੀ ਢਿੱਲ ਦੇ ਦਿੱਤੀ ਹੈ। ਨਵੀਆਂ ਹਦਾਇਤਾਂ ਮੁਤਾਬਕ ਵੀ ਕੈਂਡ ਦਾ ਕਰਫਿ ਊ ਹਟਾ ਲਿਆ ਗਿਆ ਹੈ ਜਦਕਿ ਵਿੱਦਿਅਕ ਅਦਾਰੇ ਹਾਲੇ ਬੰ ਦ ਰਹਿਣਗੇ। ਰਾਤ ਦਾ ਕਰਫ਼ਿ ਊ ਵੀ ਜਾਰੀ ਰਹੇਗਾ। ਦੂਜੇ ਪਾਸੇ ਸਿਨੇਮਾ ਘਰਾਂ ਅਤੇ ਰੈਸਟੋਰੈਂਟਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜ਼ਾਜਤ ਦਿੱਤੀ ਗਈ ਹੈ। ਵਿਆਹ, ਸ਼ਾਦੀਆਂ ਵਿੱਚ ਮਹਿਮਾਨਾਂ ਦੀ ਗਿਣਤੀ ਦੀ ਉੱਪਰਲੀ ਹੱਦ 200 ਰਹੇਗੀ। ਦਿੱਲੀ ਸਰਕਾਰ ਨੇ ਆਫ਼ ਤ ਪ੍ਰਬੰਧਨ ਅਥਾਰਿਟੀ ਦੀਆਂ ਕਰੋ ਨਾ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਨਵੀਂ ਹਦਾ ਇਤਾਂ ਜਾਰੀ ਕੀਤੀਆਂ ਹਨ। ਸਰਕਾਰ ਦੇ ਉੱਚ ਅਧਿਕਾਰੀਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਹੋਈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਲੈਫਟੀਨੈਂਟ ਗਵਰਨਰ ਅਨਿਲ ਬੈਜਲ ਅਤੇ ਆ ਫ਼ਤ ਪ੍ਰਬੰਧਨ ਅਥਾਰਿਟੀ ਦੇ ਚੇਅਰਮੈਨ ਸਮੇਤ ਕਈ ਹੋਰ ਅਧਿਕਾਰੀਆਂ ਨੇ ਹਿੱਸਾ ਲਿਆ।
ਦੱਸ ਦੇਈਏ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਰੋ ਨਾ ਕੇਸਾਂ ਵਿੱਚ ਕਮੀ ਆਉਣ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਸਰਕਾਰਾਂ ਪਾਬੰ ਦੀਆਂ ਵਿੱਚ ਢਿੱਲ ਦੇਣ ਲੱਗੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਪਹਿਲੀ ਫਰਵਰੀ ਤੋਂ ਹਾਈ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੀ ਆਗਿਆ ਦਿੱਤੀ ਹੈ।