ਲੋਕ ਸਭਾ ਚੋਣਾਂ (Lok Sabha Election) ਦੇ ਪ੍ਰਚਾਰ ਲਈ ਅਰਵਿੰਦ ਕੇਜਰੀਵਾਲ (Arvind Kejriwal) ਜ਼ਮਾਨਤ ‘ਤੇ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਕੇ ਪ੍ਰਚਾਰ ਕਰ ਰਹੇ ਹਨ। ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦਫਤਰ ਵੱਲੋਂ ਜੇਲ੍ਹ ਵਿੱਚ ਉਸ ‘ਤੇ ਨਜ਼ਰ ਰੱਖੀ ਜਾਂਦੀ ਸੀ। ਕੇਜਰੀਵਾਲ ਨੇ ਕਿਹਾ ਕਿ 13 ਅਧਿਕਾਰੀ 24 ਘੰਟੇ ਨਿਗਰਾਨੀ ਉਸ ਦੀ ਨਿਗਰਾਨੀ ਕਰਦੇ ਸਨ। ਸਾਰੀ ਨਿਗਰਾਨੀ ਜੇਲ੍ਹ ਵਿੱਚ ਲੱਗੇ ਕੈਮਰਿਆਂ ਰਾਹੀਂ ਕੀਤੀ ਜਾਂਦੀ ਸੀ। ਲੱਗੇ ਕੈਮਰਿਆਂ ‘ਚੋਂ ਇਕ ਕੈਮਰੇ ਦੀ ਲਾਈਵ ਫੀਡ ਪ੍ਰਧਾਨ ਮੰਤਰੀ ਦਫਤਰ ਜਾਂਦੀ ਸੀ। ਕੇਜਰੀਵਾਲ ਨੇ ਕਿਹਾ ਕਿ ਉਸ ਨੂੰ ਜੇਲ੍ਹ ਵਿੱਚ ਰੱਖ ਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਨੇ ਹਾਰ ਨਹੀਂ ਮੰਨੀ।
ਅੰਮ੍ਰਿਤਸਰ ‘ਚ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਮੈਨੂੰ ਜੇਲ੍ਹ ‘ਚ ਵੀ ਤੋੜਨ ਦੀ ਕੋਸ਼ਿਸ਼ ਕੀਤੀ ਪਰ ਉਹ ਡਟੇ ਰਹੇ ਜਿਸ ਕਾਰਨ ਕੇਂਦਰ ਸਰਕਾਰ ਆਪਣੇ ਇਰਾਦੇ ਵਿੱਚ ਸਫਲ ਨਹੀਂ ਹੋ ਸਕੀ।
ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਵਿੱਚ ਮੇਰੀ ਇਨਸੁਲਿਨ ਬੰਦ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਸ਼ੂਗਰ ਕਈ ਦਿਨਾਂ ਤੱਕ ਜ਼ਿਆਦਾ ਰਹਿੰਦੀ ਹੈ ਤਾਂ ਵਿਅਕਤੀ ਦਾ ਗੁਰਦਾ ਅਤੇ ਲੀਵਰ ਖਰਾਬ ਹੋ ਜਾਂਦਾ ਹੈ। ਮੈਨੂੰ ਨਹੀਂ ਪਤਾ ਕਿ ਉਨ੍ਹਾਂ ਦਾ ਮਨੋਰਥ ਕੀ ਸੀ। ਪਰ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵੱਡੇ-ਵੱਡੇ ਰਾਜਿਆਂ ਨੇ ਆਪਣੇ ਵਿਰੋਧੀਆਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਨੁਕਸਾਨ ਪਹੁੰਚਾਇਆ ਹੈ।
ਇਹ ਵੀ ਪੜ੍ਹੋ – ਸੁਨੀਲ ਜਾਖੜ ਨੇ ਲਿਖੀ CM ਯੋਗੀ ਨੂੰ ਚਿੱਠੀ