India

ਕੇਜਰੀਵਾਲ ਨੇ ਕਰੋਨਾ ਮਰੀਜ਼ਾਂ ਦੇ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਨਾ ਕਰਕੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਵੀ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਵਿੱਚੋਂ ਕਿਸੇ ਕਮਾਉਣ ਵਾਲੇ ਜੀਅ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਤੋਂ ਇਲਾਵਾ ਹਰ ਮਹੀਨੇ 2 ਹਜ਼ਾਰ 500 ਰੁਪਏ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜੇਕਰ ਕਿਸੇ ਦੇ ਪਤੀ ਦੀ ਕਰੋਨਾ ਕਰਕੇ ਮੌਤ ਹੋ ਜਾਂਦੀ ਹੈ ਤਾਂ ਉਸਦੀ ਪਤਨੀ ਨੂੰ ਪੈਨਸ਼ਨ ਦਿੱਤੀ ਜਾਵੇਗੀ ਅਤੇ ਜੇਕਰ ਪਤਨੀ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੇ ਪਤੀ ਨੂੰ ਪੈਨਸ਼ਨ ਦਿੱਤੀ ਜਾਵੇਗੀ। ਜੇਕਰ ਪਰਿਵਾਰ ਵਿੱਚੋਂ ਕਿਸੇ ਕੁਆਰੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੇ ਮਾਪਿਆਂ ਨੂੰ ਇਹ ਪੈਨਸ਼ਨ ਦਿੱਤੀ ਜਾਵੇਗੀ।

ਕਰੋਨਾ ਕਾਰਨ ਮਰਨ ਵਾਲੇ ਅਧਿਆਪਕ ਦੇ ਪਰਿਵਾਰ ਨੂੰ ਦਿੱਤਾ 1 ਕਰੋੜ

ਕੇਜਰੀਵਾਲ ਨੇ ਕਰੋਨਾ ਮਹਾਂਮਾਰੀ ਕਾਰਨ ਮਰਨ ਵਾਲੇ ਦਿੱਲੀ ਦੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨਿਤਿਨ ਤਨਵਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ। ਇਸਦੇ ਨਾਲ ਹੀ ਕੇਜਰੀਵਾਲ ਨੇ ਪਰਿਵਾਰ ਨੂੰ ਹੋਰ ਸੰਭਵ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ ਹੈ। ਕੇਜਰੀਵਾਲ ਨੇ ਨਿਤਿਨ ਤਨਵਰ ਦੀ ਸੇਵਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਨਿਤਿਨ ਤਨਵਰ ਦਿੱਲੀ ਦੇ ਸਰਕਾਰੀ ਸਕੂਲ ਵਿੱਚ ਬਹੁਤ ਮਿਹਨਤ ਕਰਨ ਵਾਲੇ ਅਤੇ ਸਮਰਪਿਤ ਅਧਿਆਪਕ ਸਨ। ਉਨ੍ਹਾਂ ਵੱਲੋਂ ਕਰੋਨਾ ਕਾਲ ਦੌਰਾਨ ਬਹੁਤ ਸਾਰੀਆਂ ਡਿਊਟੀਆਂ ਨਿਭਾਈਆਂ ਗਈਆਂ।