‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ ਘਰ ਘਰ ਪਹੁੰਚਾਉਣ ਦੇ ਕੀਤੇ ਐਲਾਨ ਦੀ ਸਵਾਗਤ ਕੀਤਾ ਹੈ।
ਕੇਜਰੀਵਾਲ ਨੇ ਇੱਕ ਵੀਡੀਉ ਦੇ ਰਾਹੀਂ ਕੇਂਦਰ ਸਰਕਾਰ ‘ਤੇ ਨਿਸ਼ਾਨਾਂ ਲਗਾਉਦਿਆਂ ਕਿਹਾ ਹੈ ਕਿ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਘਰ-ਘਰ ਰਾਸ਼ਨ ਸਕੀਮ ਚਲਾਉਣਾ ਚਾਹੁੰਦੀ ਸੀ ਪਰ ਕੇਂਦਰ ਸਰਕਾਰ ਨੇ ਅਜਿਹਾ ਕਰਨ ਤੋਂ ਰੋਕ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ “ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਵਿੱਚ ਰਾਸ਼ਨ ਦੀ ਡੋਰ ਸਟੈੱਪ ਡਲੀਵਰੀ ਸ਼ੁਰੂ ਕਰਨ ਦੇ ਐਲਾਨ ਦਾ ਸਵਾਗਤ ਕਰਦਾ ਹਾਂ।