India

ਹਾਈਕੋਰਟ ਦੇ ਹੁਕਮਾਂ ਵਿਰੁਧ ਕੇਜਰੀਵਾਲ ਸੁਪਰੀਮ ਕੋਰਟ ਪੁੱਜੇ!

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਵੱਲੋਂ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਗਈ ਹੈ। ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਦਿੱਲੀ ਹਾਈ ਕੋਰਟ ਦੇ ਹੁਕਮਾਂ ਖਿਲਾਫ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚਣੌਤੀ ਦਿੱਤੀ ਹੈ। 

ਦੱਸ ਦੇਈਏ ਕਿ ਕੇਜਰੀਵਾਲ ਮਾਰਚ ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਸੀਬੀਆਈ ਵੱਲੋਂ ਉਨ੍ਹਾਂ ਨੂੰ 26 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਈ.ਡੀ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ ਪਰ ਸੀਬੀਆਈ ਮਾਮਲੇ ਵਿੱਚ ਕੇਜਰੀਵਾਲ ਨੂੰ ਅਜੇ ਤੱਕ ਜ਼ਮਾਨਤ ਨਹੀਂ ਮਿਲੀ ਹੈ। ਇਸੇ ਕਾਰਨ ਹੀ ਉਹ ਅਜੇ ਤੱਕ ਜੇਲ੍ਹ ਵਿੱਚ ਹਨ।

ਇਹ ਵੀ ਪੜ੍ਹੋ –   ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਤੇ ਅੱਜ ਸੁਣਵਾਈ, ਕਮੇਟੀ ਬਣਾਉਣ ਲਈ SC ‘ਚ ਰੱਖੇ ਜਾਣਗੇ ਨਾਂ