The Khalas Tv Blog Punjab ਕੇਜਰੀਵਾਲ ਨੇ ਵਪਾਰੀਆਂ ਨੂੰ ਦਵਾਇਆ ਭਰੋਸਾ
Punjab

ਕੇਜਰੀਵਾਲ ਨੇ ਵਪਾਰੀਆਂ ਨੂੰ ਦਵਾਇਆ ਭਰੋਸਾ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਵਪਾਰੀਆਂ ਦੇ ਨਾਲ ਗੱਲਬਾਤ ਕੀਤੀ ਹੈ। ਵਪਾਰੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ‘ਆਪ’ ਸਰਕਾਰ ਉਨ੍ਹਾਂ ਦੀਆਂ ਮੁਸ਼ਿਕਲਾਂ ਨੂੰ ਹੱਲ ਕਰੇਗੀ । ਉਨ੍ਹਾਂ ਨੇ ਕਿਹਾ ਕਿ ਇਸ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦਿੱਤਾ ਜਾਵੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਲਿਆਂ ਨੂੰ ਫੋਨ ਕਰਕੇ ਪੁੱਛ ਲੈਣਾ ਕਿ ਕੇਜਰੀਵਾਲ ਸਰਕਾਰ ਨੇ ਕਿੰਨਾ ਕੰਮ ਕੀਤਾ ਹੈ, ਜੇਕਰ ਦਿੱਲੀ ਵਾਸੀਆਂ ਨੇ ਕਿਹਾ ਕਿ ਕੋਈ ਕੰਮ ਨਹੀਂ ਕੀਤਾ ਤਾਂ ਸਾਨੂੰ ਵੋਟ ਨਾ ਦੇਣਾ।

  • ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਖੇ ਵਪਾਰੀਆਂ ਉਤੇ ਛਾਪੇਮਾਰੀ ਬੰਦ ਕੀਤੀ ਗਈ ਹੈ। ਇਸੇ ਤਰ੍ਹਾਂ ਪੰਜਾਬ ਵਿਚ ਵੀ ਵਪਾਰੀਆਂ ਨੂੰ ਰਾਹਤ ਦੇਵਾਂਗੇ।
  • ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਮੁਹੱਲਾ ਕਲੀਨਿਕ ਬਣਾਕੇ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।
  • ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਸਰਕਾਰੀ ਦਫਤਰਾਂ ਵਿਚ ਫੋਨ ਕਰਕੇ ਹੀ ਲੋਕਾਂ ਦੇ ਕੰਮ ਕੀਤੇ ਜਾ ਰਹੇ ਹਨ।
  • ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਵਪਾਰੀਆਂ ਦੀਆਂ ਮੁਸ਼ਸਿਲਾਂ ਨੂੰ ਹੱਲ ਕਰੇਗੀ।
Exit mobile version