‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੱਸ ਚਲਾਉਣ ਦਿਓ, ਅਸੀਂ ਸਰਕਾਰ ਚਲਾ ਲਵਾਂਗੇ। ਕੇਜਰੀਵਾਲ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਵੱਡਾ ਸਮਰਥਨ ਦਿੱਤਾ ਹੈ ਅਤੇ ਲੋਕਾਂ ਦਾ ਧੰਨਵਾਦ ਕਰਨ ਲਈ ਆਏ ਹਾਂ। ਕੇਜਰੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿਚ ਕੰਮ ਕੀਤਾ ਹੈ, ਉਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਆਏ ਹੋਏ ਹਨ।