‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸਾਬਕਾ ਐਮਪੀ ਧਰਮਵੀਰ ਗਾਂਧੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਪੰਜਾਬ ਦੇ ਉੱਚ ਅਧਿਕਾਰੀਆਂ ਨਾਲ ਦਿੱਲੀ ਤਲਬ ਕਰਨ ਦੇ ਉੱਠਾਏ ਮਾਮਲੇ ਨਾਲ ਪੰਜਾਬ ਦੀ ਸਿਆਸਤ ਭਖ ਗਈ ਹੈ। ਅਰਵਿੰਦ ਕੇਜਰੀਵਾਲ ਜਿਹੜੇ ਕਿ ਆਪ ਦੇ ਸੁਪਰੀਮੋ ਵੀ ਹਨ ਵੱਲੋਂ ਪੰਜਾਬ ਦੇ ਚੀਫ ਸੈਕਟਰੀ ਸਮੇਤ ਹੋਰ ਅਧਿਕਾਰੀਆਂ ਨਾਲ ਦਿੱਲੀ ਵਿ4ਚ ਇੱਕ ਮੀਟਿੰਗ ਕੀਤੀ ਗਈ ਹੈ ਜਿਸ ਨੂੰ ਅਣਅਧਿਕਾਰਤ ਅਤੇ ਪੰਜਾਬ ਦੀ ਪ੍ਰਭੂਸੱਤਾ ‘ਤੇ ਡਾਕਾ ਮੰਨਿਆ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵੱਡੇ ਅਫ਼ਸਰਾਂ ਨਾਲ ਮੀਟਿੰਗ ਕਿਉਂ ਕੀਤੀ। ਉਨ੍ਹਾਂ ਕਿਹਾ ਕਿ ਕੀ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਕਠਪੁਤਲੀ ਬਣਾਇਆ ਜਾਵੇਗਾ, ਇਹ ਮੀਟਿੰਗ ਕਿਸ ਹੈਸੀਅਤ ਵਿਚ ਤੇ ਕਿਸ ਮੁੱਦੇ ‘ਤੇ ਹੋਈ ਸੀ… CM ਸਾਬ੍ਹ ਇਸ ਨੂੰ ਜਨਤਕ ਕਰੋ..। ਉਨ੍ਹਾਂ ਇਹ ਵੀ ਕਿਹਾ ਕਿ ਕਿਹਾ ਕਿ ‘ਸਿਰ ਤੋ ਝੁਕਾ ਦਿਯਾ ਹੀ ਥਾ ਅਬ ਮਾਥਾ ਵੀ ਟੇਕ ਦਿਯਾ ਹੈ ਕਯਾ?
ਉਨ੍ਹਾਂ ਕਿਹਾ ਕਿ ਚੀਫ ਸੈਕੇਟਰੀ ਅਨਿਰੁਧ ਤਿਵਾੜੀ, ਸਕੱਤਰ ਪਾਵਰ ਦਲੀਪ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ, MP ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, pspcl ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰ-ਹਾਜ਼ਰੀ ਵਿੱਚ ਮੀਟਿੰਗ ਕੀਤੀ।