India

ਕੇਜਰੀਵਾਲ ਦਿੱਲੀ ਵਾਸੀਆਂ ਨੂੰ ਢਿੱਲ ਦੇਣ ਦੇ ਰੌਂਅ ‘ਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜਲਦ ਹੀ ਦਿੱਲੀ ਵਿੱਚ ਕਰੋਨਾ ਨੂੰ ਲੈ ਕੇ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਦਾ ਦਾਅਵਾ ਕੀਤਾ ਹੈ। ਓਮੀਕਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ ਵੀਕੈਂਡ ਕਰਫਿਊ ਚੱਲ ਰਿਹਾ ਹੈ ਅਤੇ ਹੋਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲੱਗੀਆਂ ਹੋਈਆਂ ਹਨ।

ਗਣਤੰਤਰ ਦਿਵਸ ਤੋਂ ਪਹਿਲਾਂ ਇੱਕ ਪ੍ਰੋਗਰਾਮ ਵਿੱਚ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ 100 ਫ਼ੀਸਦੀ ਲੋਕਾਂ ਨੂੰ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ ਅਤੇ 82 ਫ਼ੀਸਦੀ ਲੋਕਾਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ। ਮੈਨੂੰ ਲੱਗਦਾ ਹੈ ਕਿ ਇਹ ਪੂਰੇ ਦੇਸ਼ ਅਤੇ ਦੁਨੀਆ ਵਿੱਚ ਇੱਕ ਰਿਕਾਰਡ ਹੈ। ਬੂਸਟਰ ਡੋਜ਼ ਵੀ ਬਹੁਤ ਤੇਜ਼ੀ ਨਾਲ ਲੱਗ ਰਹੀ ਹੈ। ਅਸੀਂ ਜਲਦ ਹੀ ਕਰੋਨਾ ਪਾਬੰਦੀਆਂ ਨੂੰ ਹਟਾਵਾਂਗੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੋਕ, ਅਫ਼ਸਰ, ਡਾਕਟਰਾਂ ਨੇ ਜਿਸ ਸਹਿਜਤਾ ਨਾਲ ਇਸ ਮਹਾਂਮਾਰੀ ਦਾ ਸਾਹਮਣਾ ਕੀਤਾ ਹੈ, ਉਹ ਤਰੀਫ਼ ਦੇ ਕਾਬਿਲ ਹੈ।