India

ਕੇਜਰੀਵਾਲ ਨੂੰ ਲੱਗ ਰਿਹਾ ਝਟਕੇ ਤੇ ਝਟਕਾ, ਨਹੀਂ ਮਿਲੀ ਰਾਹਤ, ਸੀਬੀਆਈ ਦੀ ਨਿਆਇਕ ਹਿਰਾਸਤ ਦੀ ਮੰਗ ਹਾਈ ਕੋਰਟ ਨੇ ਕੀਤੀ ਮਨਜ਼ੂਰ

ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੱਡਾ ਝਟਕਾ ਲੱਗਾ ਹੈ। ਰਾਉਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਨੂੰ 14 ਦੀਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।  ਦੱਸ ਦੇਈਏ ਕਿ ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਗ੍ਰਿਫਤਾਰ ਕੀਤਾ ਸੀ। 3 ਦਿਨ ਦੀ ਹਿਰਾਸਤ ਤੋਂ ਬਾਅਦ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੀ.ਬੀ.ਆਈ. ਸ਼ਰਾਬ ਨੀਤੀ ਮਾਮਲੇ ‘ਚ ਕੇਜਰੀਵਾਲ ਖਿਲਾਫ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਜ ਸੁਣਵਾਈ ਦੌਰਾਨ ਸੀਬੀਆਈ ਨੇ ਜਸਟਿਸ ਸੁਨੈਨਾ ਸ਼ਰਮਾ ਦੀ ਅਦਾਲਤ ਤੋਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਮਨਜੂਰ ਕਰ ਲਿਆ ਹੈ। ਉਹ ਪਹਿਲਾਂ ਹੀ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਦਰਅਸਲ ਕੇਜਰੀਵਾਲ ਖਿਲਾਫ ਦੋ ਕੇਸ ਦਰਜ ਹਨ। ਪਹਿਲਾ ਈਡੀ ਦਾ ਹੈ, ਜਿਸ ‘ਚ ਉਸ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ। ਈਡੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਦੂਜਾ ਸੀਬੀਆਈ ਦਾ ਹੈ, ਜੋ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਦਰਜ ਕੀਤਾ ਗਿਆ ਸੀ। ਕੇਜਰੀਵਾਲ ਨੂੰ ਇਸ ਮਾਮਲੇ ਵਿੱਚ 26 ਜੂਨ ਨੂੰ ਫਿਰ ਗ੍ਰਿਫ਼ਤਾਰ ਕੀਤਾ ਗਿਆ ਸੀ

 ਦੱਸ ਦੇਈਏ ਕਿ ਇਸ ਮਾਮਲੇ ਵਿੱਚ ਆਮ ਆਦਮੀ ਦੇ ਕਈ ਲੀਡਰ ਜੇਲ੍ਹ ਦੀ ਹਵਾ ਖਾ ਚੁੱਕੇ ਹਨ। ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਜੇ ਵੀ ਜੇਲ੍ਹ ਵਿੱਚ ਹਨ। ਇਸ ਤੋਂ ਪਹਿਲਾਂ ਸੰਜੇ ਸਿੰਘ ਵੀ ਜੇਲ੍ਹ ‘ਚ ਸਨ। ਅਰਵਿੰਦ ਕੇਜਰੀਲਾਵ ਨੂੰ ਮਿਲੀ ਜ਼ਮਾਨਤ ਨੂੰ ਈ.ਡੀ ਵੱਲੋਂ ਹਾਈਕੋਰਟ ਵਿੱਚ ਚਣੌਤੀ ਦੇ ਕੇ ਰੱਦ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੀਬੀਆਈ ਨੇ ਗ੍ਰਿਫਤਾਰ ਕਰ ਲਿਆ ਸੀ। ਹੁਣ ਕੇਜਰੀਵਾਲ 12 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਰਹਿਣਗੇ।

ਇਹ ਵੀ ਪੜ੍ਹੋ –  ਲਾਡੋਵਾਲ ਟੋਲ ਪਲਾਜ਼ਾ ਕੱਲ੍ਹ ਹੋਵੇਗਾ ਬੰਦ, ਡਟੇ ਕਿਸਾਨ