The Khalas Tv Blog Punjab ਪੰਜਾਬ ਜ਼ਿਮਨੀ ਚੋਣਾਂ ਲਈ ਸ਼ੁਰੂ ਕਰਨਗੇ ਪ੍ਰਚਾਰ ਕੇਜਰੀਵਾਲ , ਅੱਜ ਚੱਬੇਵਾਲ ‘ਤੇ ਡੇਰਾ ਬਾਬਾ ਨਾਨਕ ‘ਚ ਕਰਨਗੇ ਰੈਲੀਆਂ
Punjab

ਪੰਜਾਬ ਜ਼ਿਮਨੀ ਚੋਣਾਂ ਲਈ ਸ਼ੁਰੂ ਕਰਨਗੇ ਪ੍ਰਚਾਰ ਕੇਜਰੀਵਾਲ , ਅੱਜ ਚੱਬੇਵਾਲ ‘ਤੇ ਡੇਰਾ ਬਾਬਾ ਨਾਨਕ ‘ਚ ਕਰਨਗੇ ਰੈਲੀਆਂ

Mohali : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੀਆਂ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 9 ਨਵੰਬਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਅਰਵਿੰਦ ਕੇਜਰੀਵਾਲ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਅਤੇ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ‘ਤੇ ਰੈਲੀਆਂ ਕਰਨਗੇ।

ਪੰਜਾਬ ਜ਼ਿਮਨੀ ਚੋਣਾਂ ਰਾਹੀਂ ਆਮ ਆਦਮੀ ਪਾਟਰੀ ਕੋਲ ਅਗਲੇ ਸਾਲ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਆਪ ਨੂੰ ਸਾਬਤ ਕਰਨ ਦਾ ਵੱਡਾ ਮੌਕਾ ਹੈ। ਇਨ੍ਹਾਂ ਜ਼ਿਮਨੀ ਚੋਣਾਂ ਤੋਂ ਬਾਅਦ ਚੋਣ ਕਮਿਸ਼ਨ ਅਗਲੇ ਸਾਲ ਦੇ ਸ਼ੁਰੂ ਵਿੱਚ ਦਿੱਲੀ ਚੋਣਾਂ ਦਾ ਐਲਾਨ ਕਰ ਸਕਦਾ ਹੈ।

ਸਾਲ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ 92 ਸੀਟਾਂ ਜਿੱਤ ਕੇ ਪੰਜਾਬ ‘ਚ ਸਰਕਾਰ ਬਣਾਈ ਸੀ। ਸਾਲ 2024 ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਪਾਰਟੀ ਸੂਬੇ ‘ਚ 13 ‘ਚੋਂ ਸਿਰਫ 3 ਸੀਟਾਂ ‘ਤੇ ਹੀ ਜਿੱਤ ਹਾਸਲ ਕਰ ਸਕੀ ਸੀ। ਇੰਨਾ ਹੀ ਨਹੀਂ ਜਲੰਧਰ ‘ਚ ਉਪ ਚੋਣ ‘ਚ ਖੁਦ ਨੂੰ ਸਾਬਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲੰਧਰ ‘ਚ ਇਕ ਘਰ ਵੀ ਲੈਣਾ ਪਿਆ।

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੀ। ਲਗਾਤਾਰ ਖਰਾਬ ਪ੍ਰਦਰਸ਼ਨ ਤੋਂ ਬਾਅਦ ਵਿਰੋਧੀ ਪਾਰਟੀਆਂ ਦਿੱਲੀ ਚੋਣਾਂ ਤੋਂ ਪਹਿਲਾਂ ‘ਆਪ’ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਪਾਰਟੀ ਦੇ ਅਕਸ ਨੂੰ ਮਜ਼ਬੂਤ ​​ਕਰਨ ਦੀ ਕੀਤੀ ਜਾ ਰਹੀ ਕੋਸ਼ਿਸ

ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਵੀ ਆਮ ਆਦਮੀ ਪਾਰਟੀ ਦੀ ਦੇਸ਼ ਵਿਆਪੀ ਮੌਜੂਦਗੀ ਨੂੰ ਮਜ਼ਬੂਤ ​​ਕਰਨ ਦਾ ਸੰਕੇਤ ਹੈ। ‘ਆਪ’ ਹੁਣ ਸਿਰਫ਼ ਦਿੱਲੀ ਦੀ ਪਾਰਟੀ ਨਹੀਂ ਰਹੀ, ਸਗੋਂ ਪੰਜਾਬ ਵਿੱਚ ਵੀ ਇਸ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਆਪਣੀ ਕੌਮੀ ਪਛਾਣ ਨੂੰ ਹੋਰ ਮਜ਼ਬੂਤ ​​ਕਰਨ ਲਈ ਹਰ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ – ਪਰਿਵਾਰ ਸਮੇਤ ਪਾਕਿਸਤਾਨ ਜਾਣਗੇ ਨਵਜੋਤ ਸਿੱਧੂ, ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣਗੇ

 

 

 

Exit mobile version