The Khalas Tv Blog India ਸੰਗਰੂਰ ਤੋਂ ਲੋਕ ਸਭਾ ਚੋਣ ਲੜੇਗੀ ਕੇਜਰੀਵਾਲ ਦੀ ਭੈਣ!
India Lok Sabha Election 2024 Punjab

ਸੰਗਰੂਰ ਤੋਂ ਲੋਕ ਸਭਾ ਚੋਣ ਲੜੇਗੀ ਕੇਜਰੀਵਾਲ ਦੀ ਭੈਣ!

CP Sharma

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹ-ਬੋਲੀ ਭੈਣ ਸਿੱਪੀ ਸ਼ਰਮਾ ਨੇ ਵੀ ਚੋਣ ਲੜਨ ਦਾ ਫੈਸਲਾ ਕਰ ਲਿਆ ਹੈ। ਉਹ ਸੰਗਰੂਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗੀ। ਉਸ ਨੇ ਦੱਸਿਆ ਕਿ ਉਹ 646 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੈਂਬਰ ਹੈ। ਰਿਪੋਰਟਾਂ ਮੁਤਾਬਕ ਉਹ 10 ਮਈ ਨੂੰ ਆਪਣੀ ਨਾਮਜ਼ਦਗੀ ਦਾਖ਼ਲ ਕਰੇਗੀ।

ਸਿੱਪੀ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਮੋਹਾਲੀ ‘ਚ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਸੰਘਰਸ਼ ਕਰ ਰਹੀ ਸੀ ਤਾਂ ਅਰਵਿੰਦ ਕੇਜਰੀਵਾਲ ਖ਼ੁਦ ਉੱਥੇ ਆਏ ਸੀ ਤੇ ਉਸ ਨੂੰ ਭੈਣ ਬਣਾ ਕੇ ਹੇਠਾਂ ਉਤਾਰਿਆ ਸੀ, ਪਰ ਉਸ ਤੋਂ ਬਾਅਦ ਅਜੇ ਤੱਕ ਉਸ ਦੀ ਸੁਣਵਾਈ ਨਹੀਂ ਹੋਈ। ਇਸ ਕਾਰਨ ਉਸ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ।

ਸਿੱਪੀ ਸ਼ਰਮਾ ਨੇ ਦੱਸਿਆ ਕਿ ਜਦੋਂ ਗੁਰਮੀਤ ਸਿੰਘ ਮੀਤ ਹੇਅਰ ਸਿੱਖਿਆ ਮੰਤਰੀ ਸਨ ਤਾਂ ਉਨ੍ਹਾਂ ਨੇ ਸਾਡੀ ਭਰਤੀ ਰੱਦ ਕਰ ਦਿੱਤੀ ਸੀ। ਪਰ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਆਈ ਤਾਂ ਉਸ ਸਮੇਂ ਉਸ ਨੇ ਸਾਡਾ ਪੂਰਾ ਸਾਥ ਦਿੱਤਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਾਡੀ ਸਰਕਾਰ ਆਉਣ ‘ਤੇ ਉਹ ਭਰਤੀ ਕਰਨਗੇ।

ਸਿੱਪੀ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ ਹੋਈ ਸੀ ਤਾਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਉਸ ਨੂੰ ਹੇਠਾਂ ਉਤਾਰਿਆ। ਕੇਜਰੀਵਾਲ ਨੇ ਕਿਹਾ ਸੀ ਕਿ ਤੁਸੀਂ ਮੇਰੀ ਭੈਣ ਹੋ, ਹੇਠਾਂ ਆ ਜਾਓ। ਇਸ ਦੇ ਨਾਲ ਹੀ ਜਦੋਂ ਸਰਕਾਰ ਆਈ ਤਾਂ ਭਰਤੀ ਤਾਂ ਦੂਰ, ਪਹਿਲਾਂ ਤੋਂ ਚੱਲ ਰਹੀ ਭਰਤੀ ਨੂੰ ਵੀ ਰੱਦ ਕਰ ਦਿੱਤਾ।

ਸਿੱਪੀ ਸ਼ਰਮਾ ਨੇ ਦੱਸਿਆ ਕਿ ਅਸੀਂ ‘ਆਪ’ ਨੂੰ ਬਦਲਾਅ ਕਰਕੇ ਲਿਆਏ ਸੀ। ਜੇ ਅਸੀਂ ਹੁਣ ਨਾ ਜਾਗੇ ਤਾਂ ਕਦੋਂ ਜਾਗਾਂਗੇ? ਮੇਰੇ ਪਤੀ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ। ਮੈਂ ਪੂਰੀ ਤਰ੍ਹਾਂ ਤਬਾਹ ਹੋ ਗਈ ਹਾਂ। ਮੈਂ ਨਹੀਂ ਚਾਹੁੰਦੀ ਸੀ ਕਿ ਮੇਰੇ ਵਾਂਗ ਕੋਈ ਹੋਰ ਮਾਂ ਜਾਂ ਭੈਣ ਇਸ ਸਮੱਸਿਆ ਦਾ ਸਾਹਮਣਾ ਕਰੇ। ਸੋ ਇਸ ਲਈ ਹੁਣ ਚੋਣ ਲੜਨ ਦਾ ਫੈਸਲਾ ਕੀਤਾ ਹੈ।

Exit mobile version