The Khalas Tv Blog India ਕੇਜਰੀਵਾਲ ਦੇ ਐਲਾਨ ਦਿੱਲੀ ਸਰਕਾਰ ਨੇ ਨਕਾਰੇ!
India

ਕੇਜਰੀਵਾਲ ਦੇ ਐਲਾਨ ਦਿੱਲੀ ਸਰਕਾਰ ਨੇ ਨਕਾਰੇ!

ਬਿਉਰੋ ਰਿਪੋਰਟ – ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਰਵਿੰਦ ਕੇਜਰੀਵਾਲ(Arvind Kejriwal) ਦੇ ਦੋ ਵੱਡੇ ਐਲਾਨਾਂ ‘ਤੇ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਇਸ ਸਬੰਧੀ ਦਿੱਲੀ ਦੀ ਆਤਿਸ਼ੀ ਸਰਕਾਰ ਨੇ ਅਖਬਾਰਾਂ ਵਿਚ ਇਸ਼ਤਿਹਾਰ ਦੇ ਕੇ ਦੱਸਿਆ ਹੈ ਕਿ ਦਿੱਲੀ ਵਿਚ ਮਹਿਲਾ ਸਨਮਾਨ ਅਤੇ ਸੰਜੀਵਨੀ ਵਰਗੀ ਕੋਈ ਵੀ ਯੋਜਨਾ ਨਹੀਂ ਹੈ। ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸਨਮਾਨ ਯੋਜਨਾ ਸਬੰਧੀ ਪਹਿਲਾ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਦਿੱਲੀ ਸਰਕਾਰ ਨੇ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਦੂਜਾ ਇਸ਼ਤਿਹਾਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੰਜੀਵਨੀ ਸਕੀਮ ਨੂੰ ਲੈ ਕੇ ਜਾਰੀ ਕੀਤਾ ਹੈ। ਇਸ ਵਿਚ ਕਿਹਾ ਹੈ ਕਿ ਸੰਜੀਵਨੀ ਸਕੀਮ ਵਰਗੀ ਕੋਈ ਵੀ ਯੋਜਨਾ ਨਹੀਂ ਹੈ। ਦੱਸ ਦੇਈਏ ਕਿ ਇਨ੍ਹਾਂ ਦੋਵਾਂ ਯੋਜਵਾਨਾਂ ਦੇ ਐਲਾਨ ਖੁਦ ਸਾਬਕਾ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤੇ ਸਨ। ਮਹਿਲਾ ਸਨਮਾਨ ਯੋਜਨਾ ਦੇ ਨਾਲ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ। ਚੋਣਾਂ ਤੋਂ ਬਾਅਦ ਇਹ ਰਕਮ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ ਅਤੇ ਸੰਜੀਵਨੀ ਯੋਜਨਾ ਦੇ ਨਾਲ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਦਾ ਮੁਫ਼ਤ ਇਲਾਜ ਕਰਨ ਦਾ ਵਾਅਦਾ ਕੀਤਾ ਸੀ।

ਇਹ ਵੀ ਪੜ੍ਹੋ – ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲੇ SGPC ਪ੍ਰਧਾਨ

 

Exit mobile version