India

ਦਿੱਲੀ ਦੇ ਜਲ ਬੋਰਡ ਦੇ ਮੁਲਾਜ਼ਮਾਂ ਲਈ ਕੇਜਰੀਵਾਲ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਜਲ ਬੋਰਡ ਦੇ 700 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਆਪਣੀਆਂ ਹੱਕੀ ਮੰਗਾਂ ਦੇ ਲਈ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।