‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਕਰੋਨਾ ਵੈਕਸੀਨ ਵਧਾਉਣ ਸਬੰਧੀ ਚਾਰ ਸੁਝਾਅ ਦਿੱਤੇ ਹਨ। ਕੇਜਰੀਵਾਲ ਨੇ ਇਹ ਸੁਝਾਅ ਦਿੱਲੀ ਵਿੱਚ ਕਰੋਨਾ ਵੈਕਸੀਨ ਦੀ ਘਾਟ ਕਾਰਨ 18 ਸਾਲ ਤੋਂ 44 ਸਾਲ ਦੀ ਉਮਰ ਦੇ ਲੋਕਾਂ ਦਾ ਵੈਕਸੀਨੇਸ਼ਨ ਬੰਦ ਕਰਨ ਤੋਂ ਬਾਅਦ ਦਿੱਤੇ ਹਨ। ਕੇਜਰੀਵਾਲ ਨੇ ਕਿਹਾ ਕਿ ‘ਦੇਸ਼ ਨੂੰ ਕਰੋਨਾ ਦੀ ਤੀਜੀ ਲਹਿਰ ਤੋਂ ਬਚਾਉਣ ਲਈ ਵੈਕਸੀਨੇਸ਼ਨ ਦੀ ਰਫਤਾਰ ਨੂੰ ਵਧਾਉਣਾ ਬੇਹੱਦ ਜ਼ਰੂਰੀ ਹੈ।
ਕੇਜਰੀਵਾਲ ਦੇ ਸਰਕਾਰ ਨੂੰ ਚਾਰ ਸੁਝਾਅ
ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਕਰੋਨਾ ਵੈਕਸੀਨ ਵਧਾਉਣ ਲਈ ਚਾਰ ਸੁਝਾਅ ਦਿੰਦਿਆਂ ਕਿਹਾ ਕਿ :
- ਭਾਰਤ ਵਿੱਚ ਸਾਰੇ ਟੀਕਾ ਨਿਰਮਾਤਾਵਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਸਟਾਕਾਂ ਨੂੰ ਵਧਾਉਣ ਲਈ ਭਾਰਤ ਬਾਇਓਟੈਕ ਦੀ ਕੋਵੈਕਸੀਨ ਤਿਆਰ ਕਰਨ ਦੇ ਹੁਕਮ ਦਿੱਤੇ ਜਾਣੇ ਚਾਹੀਦੇ ਹਨ।
- ਵਿਦੇਸ਼ੀ ਟੀਕਾ ਬਣਾਉਣ ਵਾਲਿਆਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਆਪਣੇ ਟੀਕੇ ਲਗਾਉਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।
- ਕੇਂਦਰ ਸਰਕਾਰ ਨੂੰ ਅੰਤਰਰਾਸ਼ਟਰੀ ਟੀਕਾ ਨਿਰਮਾਤਾਵਾਂ ਨਾਲ ਕਰੋਨਾ ਵੈਕਸੀਨ ਲਈ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਤੋਂ ਵੈਕਸੀਨ ਖਰੀਦ ਕੇ ਸੂਬਿਆਂ ਵਿੱਚ ਵੰਡਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ ਸੂਬੇ ਇੱਕ-ਦੂਜੇ ਨਾਲ ਕਰੋਨਾ ਵੈਕਸੀਨ ਲਈ ਲੜ ਰਹੇ ਹਨ।
- ਕੁੱਝ ਦੇਸ਼ਾਂ ਨੇ ਆਪਣੀ ਲੋੜ ਤੋਂ ਵੱਧ ਕਰੋਨਾ ਵੈਕਸੀਨ ਦਾ ਸਟਾਕ ਜਮ੍ਹਾ ਕੀਤਾ ਹੋਇਆ ਹੈ। ਕੇਂਦਰ ਸਰਕਾਰ ਨੂੰ ਇਨ੍ਹਾਂ ਦੇਸ਼ਾਂ ਨੂੰ ਭਾਰਤ ਨੂੰ ਕਰੋਨਾ ਵੈਕਸੀਨ ਦਾ ਸਟਾਕ ਦੇਣ ਦੀ ਬੇਨਤੀ ਕਰਨੀ ਚਾਹੀਦੀ ਹੈ। ਅੰਤਰਰਾਸ਼ਟਰੀ ਟੀਕਾ ਨਿਰਮਾਤਾਵਾਂ ਨੂੰ ਭਾਰਤ ਵਿੱਚ ਨਿਰਮਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ।
Comments are closed.