ਦਿੱਲੀ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਸਰਕਾਰ ਨੇ ਬਜ਼ੁਰਗਾਂ ਲਈ ਪੈਨਸ਼ਨ ਸਕੀਮ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਕੀਮ ਵਿੱਚ 80 ਹਜ਼ਾਰ ਨਵੇਂ ਬਜ਼ੁਰਗ ਸ਼ਾਮਲ ਕੀਤੇ ਗਏ ਹਨ। ਪਹਿਲਾਂ 4.50 ਲੋਕ ਇਸ ਸਕੀਮ ਦਾ ਲਾਭ ਲੈਂਦੇ ਸਨ। ਹੁਣ ਪੰਜ ਲੱਖ ਤੋਂ ਵੱਧ ਬਜ਼ੁਰਗ ਇਸ ਯੋਜਨਾ ਦੇ ਘੇਰੇ ਵਿੱਚ ਆਉਣਗੇ।
ਆਮ ਆਦਮੀ ਪਾਰਟੀ ਦੇ ਕੌਮੀ ਕੋਆਰਡੀਨੇਟਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਲੱਖਾਂ ਬਜ਼ੁਰਗਾਂ ਨੂੰ ਪੈਨਸ਼ਨ ਮਿਲੇਗੀ। ਅੱਜ ਦਿੱਲੀ ਸਰਕਾਰ ਵੱਲੋਂ ਦਿੱਲੀ ਵਿੱਚ 80,000 ਬੁਢਾਪਾ ਪੈਨਸ਼ਨਾਂ ਖੋਲ੍ਹੀਆਂ ਜਾ ਰਹੀਆਂ ਹਨ। ਅਸੀਂ ਦਿੱਲੀ ਵਿੱਚ ਬਜ਼ੁਰਗਾਂ ਲਈ ਪੈਨਸ਼ਨ ਮੁੜ ਸ਼ੁਰੂ ਕਰ ਦਿੱਤੀ ਹੈ। ਹੁਣ ਸਾਰੇ ਰੁਕੇ ਹੋਏ ਕੰਮ ਮੁੜ ਸ਼ੁਰੂ ਕੀਤੇ ਜਾਣਗੇ।
60 ਤੋਂ 69 ਸਾਲ ਦੇ ਸੀਨੀਅਰ ਨਾਗਰਿਕਾਂ ਨੂੰ ਹਰ ਮਹੀਨੇ 2000 ਰੁਪਏ ਦਿੱਤੇ ਜਾਣਗੇ। ਜਦਕਿ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਸ ਯੋਜਨਾ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਆਪਣੇ ਬਜ਼ੁਰਗਾਂ ਦੇ ਆਸ਼ੀਰਵਾਦ ਨਾਲ ਜੇਲ੍ਹ ਤੋਂ ਬਾਹਰ ਆਏ ਹਨ। ਇਹ ਸਕੀਮ ਉਨ੍ਹਾਂ ਦਾ ਧੰਨਵਾਦ ਕਰਨ ਲਈ ਹੈ। ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ ਰਿਹਾ ਹੈ। ਅਗਲੇ ਦੋ ਮਹੀਨਿਆਂ ਵਿੱਚ ਚੋਣਾਂ ਹੋ ਸਕਦੀਆਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਫਰਵਰੀ 2020 ਵਿੱਚ ਹੋਈਆਂ ਸਨ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਪੂਰਨ ਬਹੁਮਤ ਅਤੇ 70 ਵਿੱਚੋਂ 62 ਸੀਟਾਂ ਜਿੱਤੀਆਂ ਸਨ।