India

ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਨਿਆਂਇਕ ਹਿਰਾਸਤ ‘ਚ ਹੋਇਆ ਵਾਧਾ

ਰਾਉਜ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਉਸ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਵੀ ਉਸ ਨੂੰ 31 ਜੁਲਾਈ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ। ਦਰਅਸਲ 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਅਜੇ ਤੱਕ ਉਨ੍ਹਾਂ ਵੱਲੋਂ ਜ਼ਮਾਨਤ ਬਾਂਡ ਨਹੀਂ ਭਰਿਆ ਗਿਆ ਹੈ।

ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਰਾਉਜ ਐਵੇਨਿਊ ਕੋਰਟ ਨੇ ਉਸ ਨੂੰ ਹਿਰਾਸਤ ‘ਚ ਭੇਜ ਦਿੱਤਾ। ਉਸ ਵਿਰੁੱਧ ਦੂਜਾ ਕੇਸ ਸੀ.ਬੀ.ਆਈ. ਜਿਸ ਵਿਚ ਉਸ ਨੂੰ 26 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਕੇਜਰੀਵਾਲ ਤੋਂ ਇਲਾਵਾ ਅਦਾਲਤ ਨੇ ਮਨੀਸ਼ ਸਿਸੋਦੀਆ, ਭਾਰਤ ਰਾਸ਼ਟਰ ਸਮਿਤੀ ਨੇਤਾ ਕੇ ਕਵਿਤਾ ਅਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ –   ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਹਰਿਆਣਾ ਦੇ ਪੁਲਿਸ ਅਫਸਰਾਂ ਨੂੰ ਬਹਾਦਰੀ ਐਵਾਰਡ ਦੇਣ ਬਾਰੇ ਕੀਤੀ ਇਹ ਮੰਗ