India

ਅਰਵਿੰਦ ਕੇਜਰੀਵਾਲ ਨੂੰ ਫਿਰ ਲੱਗਾ ਵੱਡਾ ਝਟਕਾ!

ਬਿਊਰੋ ਰਿਪੋਰਟ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਫਿਰ ਝਟਕਾ ਲੱਗਾ ਹੈ। ਕੇਜਰੀਵਾਲ ਦੇ ਨਿਆਂਇਕ ਹਿਰਾਸਤ ਇਕ ਵਾਰ ਫਿਰ ਵਧ ਗਈ ਹੈ। ਉਹ 25 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਗੇ। ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਵਿੱਚ ਵੀਡੀਓ ਕਾਨਫਰੰਸਿਗ ਰਾਂਹੀ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਦੁਰਗੇਸ਼ ਪਾਠਕ (Durgesh Pathak) ਨੂੰ ਇਕ ਲੱਖ ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। 

ਦੱਸ ਦੇਈਏ ਕਿ ਸੀਬੀਆਈ ਵੱਲੋਂ ਅਦਾਲਤ ਵਿੱਚ ਕੇਜਰੀਵਾਲ, ਦੁਰਗੇਸ਼ ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ, ਸਰਥ ਰੈਡੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਸਾਰਿਆਂ ਨੂੰ 11 ਸਤੰਬਰ ਤੱਕ ਜਵਾਬ ਦੇਣ ਲਈ ਕਿਹਾ ਸੀ। ਅੱਜ ਕੇਜਰੀਵਾਲ ਵੱਲੋਂ ਜਵਾਬ ਦੇਣ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ। 

ਇਹ ਵੀ ਪੜ੍ਹੋ –  ਆਸਟ੍ਰੇਲੀਆ ‘ਚ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਹੋਵੇਗੀ