ਬਿਉਰੋ ਰਿਪੋਰਟ -ਦਿੱਲੀ ‘ਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲਿਸ ਨੂੰ ਹਟਾ ਦਿੱਤਾ ਗਿਆ ਹੈ। ਇਹ ਫੈਸਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਬਾਅਦ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੂੰ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ। ਸਾਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਧਮਕੀਆਂ ਬਾਰੇ ਰਿਪੋਰਟਾਂ ਮਿਲਦੀਆਂ ਰਹਿੰਦੀਆਂ ਹਨ। ਜੋ ਅਸੀਂ ਸਮੇਂ-ਸਮੇਂ ‘ਤੇ ਸੁਰੱਖਿਆ ਏਜੰਸੀ ਨੂੰ ਦੱਸਦੇ ਹਾਂ। ਹੁਣ, ਅਸੀਂ ਆਪਣੀ ਜਾਣਕਾਰੀ ਦਿੱਲੀ ਪੁਲਿਸ ਨਾਲ ਸਾਂਝੀ ਕਰਾਂਗੇ।
ਇਹ ਵੀ ਪੜ੍ਹੋ – ਬਿਜਲੀ ਬਿੱਲ ਹੁਣ ਮਾਂ ਬੋਲੀ ‘ਚ ਆਉਣਗੇ