‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਕੇਂਦਰੀ ਸਿੰਘ ਸਭਾ ਨਾਲ ਜੁੜ੍ਹੇ ਸਿੱਖ ਬੁੱਧੀਜੀਵੀਆਂ ਨੇ ਜੇਲ੍ਹ ਵਿੱਚ ਬੰਦ ਲੜਕੀ ਨੌਦੀਪ ਕੌਰ ਨੂੰ ਕਾਨੂੰਨੀ ਅਤੇ ਮਾਇਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਕੈਂਪਸ ਵਿੱਚ ਇੱਕਠੇ ਹੋਏ ਸਿੱਖ ਵਿਚਾਰਵਾਨਾਂ ਨੇ ਹਰਿਆਣਾ ਪੁਲਿਸ ਵੱਲੋਂ ਕੁੰਡਲੀ (ਸੋਨੀਪਤ) ਦੇ ਇਲਾਕੇ ਵਿੱਚ ਫੈਕਟਰੀ ਮਾਲਕਾਂ ਦੀ ਧੱਕੇਸ਼ਾਹੀ ਵਿਰੁੱਧ 12 ਜਨਵਰੀ ਨੂੰ ਮੁਜ਼ਾਹਰਾ ਕਰਦੀ ਨੌਦੀਪ ਕੌਰ ਨੂੰ ਫੜ੍ਹਕੇ ਉਸ ਉੱਤੇ ਤਸ਼ੱਦਦ ਕਰਨਾ ਅਤੇ ਸੰਗੀਨ ਆਈ.ਪੀ.ਸੀ. ਧਾਰਾਵਾਂ ਲਗਾ ਕੇ, ਉਸਨੂੰ ਜੇਲ੍ਹ ਵਿੱਚ ਸੁੱਟਣ ਦੀ ਸਖਤ ਨਿਖੇਧੀ ਕੀਤੀ ਹੈ। ਸਿੰਘ ਸਭਾ ਨੇ ਨੌਦੀਪ ਦੀ ਭੈਣ ਰਾਜਵੀਰ ਤੱਕ ਪੁਹੰਚ ਕਰਕੇ, ਪੀੜ੍ਹਤ ਪਰਿਵਾਰ ਨੂੰ ਹਰ ਸੰਭਵ ਮਦਦ ਕਰਨ ਦਾ ਵਾਅਦਾ ਕੀਤਾ। ਸਿੱਖ ਵਿਚਾਰਵਾਨਾਂ ਨੇ ਸਿੱਖ ਭਾਈਚਾਰੇ ਅਤੇ ਕਿਸਾਨ ਸੰਘਰਸ਼ ਦੇ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੀੜ੍ਹਤ ਨੂੰ ਪੁਲਿਸ ਧੱਕੇ ਅਤੇ ਬੇਇਨਸਾਫੀ ਵਿਰੁੱਧ ਲੜ੍ਹਨ ਵਿੱਚ ਹਰ ਸੰਭਵ ਮਦਦ ਕਰਨ।