India

ਕੇਰਜੀਵਾਲ ਅੱਜ ਕਰਨਗੇ ਆਤਮ ਸਮਰਪਣ, ਜ਼ਮਾਨਤ ਦਾ ਸਮਾਂ ਹੋਇਆ ਪੂਰਾ

ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ 1 ਜੂਨ ਨੂੰ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਕੇਜਰੀਵਾਲ ਵੱਲੋਂ ਅੱਜ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕੇਜਰੀਵਾਲ ਵੱਲੋਂ ਚੋਣ ਪ੍ਰਚਾਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ 10 ਮਈ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਜਿਸ ਦਾ ਸਮਾਂ ਪੂਰਾ ਹੋ ਚੁੱਕਾ ਹੈ।

ਦੱਸ ਦੇਈਏ ਕਿ ਦਿੱਲੀ ਦੀ ਇਸ ਸ਼ਰਾਬ ਨਿਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਲੀਡਰ ਨੂੰ ਈ.ਡੀ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਜਿਨ੍ਹਾਂ ਵਿੱਚੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਅਤੇ ਸੰਜੇ ਸਿੰਘ ਵੀ ਸ਼ਾਮਲ ਸਨ। ਸੰਜੇ ਸਿੰਘ ਨੂੰ ਜ਼ਮਾਨਤ ਮਿਲ ਚੁੱਕੀ ਹੈ ਪਰ ਮਨੀਸ਼ ਸਿਸੋਦੀਆਂ ਅਜੇ ਵੀ ਤਿਹਾੜ ਜੇਲ੍ਹ ਵਿੱਚ ਹਨ। ਅਰਵਿੰਦ ਕੇਜਰੀਵਾਲ ਨੂੰ ਵੀ ਈ.ਡੀ ਵੱਲੋਂ ਕਈ ਵਾਰ ਸੰਮਨ ਭੇਜਣ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ ਜੋ ਜ਼ਮਾਨਤ ‘ਤੇ ਬਾਹਰ ਆਏ ਸਨ, ਜਿਨ੍ਹਾਂ ਵੱਲੋਂ ਅੱਜ ਆਤਮ ਸਮਰਪਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ –  ਚੋਣਾਂ ਤੋਂ ਤੁਰੰਤ ਬਾਅਦ ਜਲੰਧਰ ‘ਚ ਵੱਡਾ ਉਲਟਫੇਪਰ , ਸ਼ੀਤਲ ਅੰਗੂਰਾਲ ਨੇ ਐਮ ਐਲ ਏ ਵਜੋਂ ਦਿੱਤਾ ਅਸਤੀਫਾ ਵਾਪਸ ਲਿਆ