ਬਿਉਰੋ ਰਿਪੋਰਟ: ਭਾਜਪਾ ਨੇ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਅੱਜ ਬੁੱਧਵਾਰ ਨੂੰ ਸੀਨੀਅਰ ਮੀਤ ਪ੍ਰਧਾਨ ਕੇਵਲ ਢਿੱਲੋਂ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਕੇਵਲ ਸਿੰਘ ਢਿੱਲੋਂ ਬਰਨਾਲਾ ਸੀਟ ਤੋਂ ਸਾਬਕਾ ਵਿਧਾਇਕ ਹਨ ਅਤੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਉਪ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਸਨ, ਪਰ ਹਾਰ ਗਏ ਸਨ। ਹੁਣ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਨਗਰ ਨਿਗਮ ਚੋਣਾਂ ਦੀ ਜ਼ਿੰਮੇਵਾਰੀ ਸੌਂਪੀ ਹੈ।
ਕੇਵਲ ਸਿੰਘ ਢਿੱਲੋਂ ਮੁਤਾਬਕ ਉਹ ਜਲਦੀ ਹੀ ਲੁਧਿਆਣਾ ਪਹੁੰਚ ਕੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤ ਕਰਨਗੇ। ਨਗਰ ਨਿਗਮ ਚੋਣਾਂ ਲਈ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ ਲੁਧਿਆਣਾ ਦਾ ਮੇਅਰ ਭਾਜਪਾ ਦਾ ਹੀ ਬਣੇਗਾ। ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਕੇਵਲ ਸਿੰਘ ਢਿੱਲੋਂ ਦੋ ਵਾਰ ਬਰਨਾਲਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਸੀਟ ਤੋਂ 2007 ਅਤੇ 2012 ਵਿਚ ਕਾਂਗਰਸ ਦੀ ਟਿਕਟ ’ਤੇ ਚੋਣ ਜਿੱਤੇ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੇਵਲ ਢਿੱਲੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਤੋਂ 2300 ਵੋਟਾਂ ਨਾਲ ਹਾਰ ਗਏ ਸਨ।
ਵੇਖੋ ਭਾਜਪਾ ਵੱਲੋਂ ਜਾਰੀ ਕੀਤੀ ਗਈ ਸੂਚੀ –