Punjab

ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਨੂੰ ਕਰਜ਼ੇ ਦੇ ਮੁੱਦੇ ਤੇ ਘੇਰਿਆ, ਬਦਲਾਅ ਦੇ ਨਾਂ ਤੇ ਕੱਸੇ ਤੰਜ਼

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕਰਜ਼ਾ ਲੈ ਕੇ ਸੂਬੇ ਨੂੰ ਗੰਭੀਰ ਆਰਥਿਕ ਸੰਕਟ ਵੱਲ ਧੱਕ ਰਹੀ ਹੈ। ਪੰਜਾਬ ਸਰਕਾਰ ਕਰਜ਼ਾ ਲੈ ਕੇ ਪਿਛਲੇ ਸਾਰੇ ਰਿਕਾਰਡ ਤੋੜ ਰਹੀ ਹੈ। ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਨੇ ਬਦਲਾਅ ਦਾ ਨਾਅਰਾ ਦੇ ਕੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਸਹੀ ਕਾਰਨ ਦਾ ਨਾਅਰਾ ਦੇ ਕੇ ਚੋਣ ਜਿੱਤੀ ਸੀ ਪਰ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਕਰਜ਼ਾ ਲੈ ਰਹੀ ਹੈ, ਜੋ ਵੱਡਾ ਚਿੰਤਾ ਦਾ ਵਿਸ਼ਾ ਹੈ।

ਖਹਿਰਾ ਨੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਦੱਬੇ ਸੂਬੇ ਵਿੱਚ 70 ਹਜ਼ਾਰ ਕਰੋੜ ਦਾ ਵਾਧਾ ਕਰ ਚੁੱਕੀ ਹੈ ਅਤੇ ਲਗਾਤਾਰ ਹੋਰ ਕਰਜ਼ੇ ਚੁੱਕ ਰਹੀ ਹੈ। ਉਨ੍ਹਾਂ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਇਸ ਸਰਕਾਰ ਦੇ ਬਦਲਾਅ ਕਿੱਥੇ ਹੈ। ਜੋ ਬਦਲਾਅ ਇਸ ਸਰਕਾਰ ਨੇ ਲਿਆਉਣ ਦਾ ਐਲਾਨ ਕੀਤਾ ਸੀ ਉਸ ਕਿਧਰੇ ਨਜ਼ਰ ਨਹੀਂ ਆ ਰਿਹਾ।

ਇਹ ਵੀ ਪੜ੍ਹੋ-    ਮਿੱਟੀ ਦੇ ਸ਼ਿਵਲਿੰਗ ਬਣਾ ਰਹੇ ਬੱਚਿਆਂ ’ਤੇ ਡਿੱਗੀ ਕੰਧ, 9 ਦੀ ਮੌਤ, ਬਚਾਅ ਕਾਰਜ ਜਾਰੀ