‘ਦ ਖ਼ਾਲਸ ਬਿਊਰੋ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਇੱਕ ਟਵੀਟ ਰਾਹੀਂ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਇਹ ਇਲਜ਼ਾਮ ਲਗਾਇਆ ਹੈ ਕਿ ਉਹ ਪੰਜਾਬ ਦੇ ਪੈਸੇ ਦੀ ਇਸ਼ਤਿਹਾਰਬਾਜੀ ਲਈ ਦੁਰਵਰਤੋਂ ਕਰ ਰਹੇ ਹਨ।ਆਪਣੇ ਟਵੀਟ ਵਿੱਚ ਉਹ ਲਿਖਦੇ ਹਨ ਕਿ ਇਹ ਹੈਰਾਨ ਕਰਨ ਵਾਲੀ ਜਾਣਕਾਰੀ ਹੈ ਕਿ ਕਿਵੇਂ ਅਰਵਿੰਦ ਕੇਜਰੀਵਾਲ
ਪੰਜਾਬ ਅਤੇ ਚੰਡੀਗੜ੍ਹ ਤੋਂ ਬਾਹਰ ਆਪਣੀ ਇਸ਼ਤਿਹਾਰਬਾਜੀ ਲਈ ਪੰਜਾਬ ਦੇ ਖਜ਼ਾਨੇ ਦੇ ਪੈਸੇ ਦੀ ਦੁਰਵਰਤੋਂ ਕਰ ਰਿਹਾ ਹੈ। ਆਰਟੀਆਈ ਰਾਹੀਂ ਮਿਲੀ ਜਾਣਕਾਰੀ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਦੂਜੇ ਰਾਜਾਂ ਵਿੱਚ 10 ਤੋਂ 17 ਅਪ੍ਰੈਲ ਤੱਕ ਪ੍ਰਿੰਟ ਮੀਡੀਆ ਇਸ਼ਤਿਹਾਰਾਂ ‘ਤੇ 3.55 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਨੌਕਰੀਆਂ ਅਤੇ ਜੀਵਨ ਲਈ ਸੰਘਰਸ਼ ਕਰ ਰਹੇ ਸਾਡੇ ਲੋਕਾਂ ਨਾਲ ਘੋਰ ਬੇਇਨਸਾਫੀ ਹੈ!
ਆਪਣੇ ਇੱਕ ਹੋਰ ਟਵੀਟ ਵਿੱਚ ਉਹਨਾਂ ਫਿਰ ਕੇਜਰੀਵਾਲ ਤੇ ਨਿਸ਼ਾਨਾ ਲਾਇਆ ਹੈ। ਉਹਨਾਂ ਕਿਹਾ ਹੈ ਕਿ ਮੈਂ ਕੇਜਰੀਵਾਲ ਦੇ ਨੈਤਿਕਤਾ ਅਤੇ ਨੈਤਿਕਤਾ ਦੇ ਨਵੇਂ ਮਾਪਦੰਡਾਂ ਤੇ ਹੈਰਾਨ ਹਾਂ।ਇੱਕ ਪਾਸੇ ਸਤਿੰਦਰ ਜੈਨ ਘਰ ਤੋਂ 16 ਕਰੋੜ ਦੀ ਰਸੀਦ, 2.83 ਕਰੋੜ ਅਤੇ 2 ਕਿਲੋ ਸੋਨਾ ਬਰਾਮਦ ਹੋਣ ਦੇ ਬਾਵਜੂਦ ਬੇਕਸੂਰ ਹਨ ਤੇ ਜੇਲ੍ਹ ਵਿੱਚ ਵੇ ਮੰਤਰੀ ਬਣੇ ਹੋਏ ਹਨ ਅਤੇ ਜਦੋਂ ਕਿ ਡਾਕਟਰ ਵਿਜੇ ਸਿੰਗਲਾ ਨੂੰ ਰਿਸ਼ਵਤ ਮੰਗਣ ‘ਤੇ ਬਰਖਾਸਤ ਅਤੇ ਗ੍ਰਿਫਤਾਰ ਕੀਤਾ ਗਿਆ ਸੀ।