The Khalas Tv Blog Punjab ਖਹਿਰਾ ਨੇ ਪੁਲਿਸ ਹਿਰਾਸਤ ‘ਚ ਸ਼ੁਰੂ ਕੀਤੀ ਭੁੱਖ ਹੜਤਾਲ
Punjab

ਖਹਿਰਾ ਨੇ ਪੁਲਿਸ ਹਿਰਾਸਤ ‘ਚ ਸ਼ੁਰੂ ਕੀਤੀ ਭੁੱਖ ਹੜਤਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੁਲਿਸ ਹਿਰਾਸਤ ਵਿੱਚ ਭੁੱਖ ਹੜਤਾਲ ‘ਤੇ ਬੈਠ ਗਏ ਹਨ। ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਉਹਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਨੇ ਦੱਸਿਆ ਕਿ ਖਹਿਰਾ ਦੀ ਸਿੱਖੀ ਉੱਪਰ ਹਮਲਾ ਕੀਤਾ ਜਾ ਰਿਹਾ ਹੈ, ਇੱਕ ਪੁਲਿਸ ਅਧਿਕਾਰੀ ਪਾਂਡੇ ਨੇ ਉਹਨਾਂ ਨੂੰ ਆਪਣਾ ਕੜਾ ਤੱਕ ਉਤਾਰਨ ਲਈ ਕਿਹਾ ਹੈ ਜੋ ਕਿ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ।

ਮਹਿਤਾਬ ਸਿੰਘ ਨੇ ਕਿਹਾ ਕਿ ਉਹਨਾਂ ਦੇ ਪਿਤਾ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਫਸਰ ਜ਼ਿੰਮੇਵਾਰ ਹੋਣਗੇ। ਜਦ ਤੱਕ ਉਹਨਾਂ ਦੀ ਸਿੱਖੀ ਉੱਪਰ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਅਤੇ ਉਹਨਾਂ ਦੇ ਬੁਨਿਆਦੀ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਿਆਂ ਨੂੰ ਸਜ਼ਾ ਨਹੀਂ ਮਿਲਦੀ, ਉਹਨਾਂ ਦੀ ਇਹ ਭੁੱਖ ਹੜਤਾਲ ਨਿਰੰਤਰ ਜਾਰੀ ਰਹੇਗੀ। ਤੁਹਾਨੂੰ ਦੱਸ ਦਈਏ ਕਿ ਸੁਖਪਾਲ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।

Exit mobile version