ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਭਗਵੰਤ ਮਾਨ ਸਰਕਾਰ ਨੂੰ ਲਾਰੈਂਸ ਬਿਸਨੋਈ ਮਾਮਲੇ ‘ਤੇ ਘੇਰਿਆ ਹੈ। ਖਹਿਰਾ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਭਗਵੰਤ ਮਾਨ ਸਰਕਾਰ ਚੁੱਪ ਕਿਉਂ ਹੈ, ਖਹਿਰਾ ਨੇ ਕਿਹਾ ਕਿ ਸਰਕਾਰ ਨੇ ਹਾਈਕੋਰਟ ਵਿੱਚ ਖੁਦ ਮੰਨਿਆ ਹੈ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਵਿੱਚ ਹੋਈ ਸੀ, ਸਾਰੇ ਤੱਥ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ‘ਤੇ ਚੁੱਪ ਕਿਉਂ ਹੈ।
ਦੱਸ ਦੇਈਏ ਕਿ ਲਾਰੇਂਸ ਬਿਸ਼ਨੋਈ ਦੀਆਂ ਦੋ ਇੰਟਰਵਿਊ ਇਕ ਨਿੱਜੀ ਚੈਨਲ ਨੇ ਜੇਲ੍ਹ ਵਿੱਚ ਬੰਦ ਸਮੇਂ ਕਵਰ ਕੀਤੀਆਂ ਸਨ, ਜਿਨ੍ਹਾਂ ਦੇ ਚੱਲਣ ਤੋਂ ਬਾਅਦ ਕਾਫੀ ਵਿਵਾਦ ਹੋਇਆ ਸੀ। ਪਿਛਲੇ ਦਿਨੀਂ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਮੰਨਿਆ ਕਿ ਇਕ ਇੰਟਰਵਿਊ ਖਰੜ ਵਿੱਚ ਹੋਈ ਸੀ। ਇਸ ਖੁਲਾਸੇ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਭਖੀ ਹੋਈ ਹੈ।
ਇਹ ਵੀ ਪੜ੍ਹੋ – ਅੰਮ੍ਰਿਤਸਰ ‘ਚ ਨਹਿੰਗ ਸਿੰਘਾਂ ਦੀ ਦੁਕਾਨਦਾਰਾਂ ਨੂੰ ਖ਼ਾਸ ਹਿਦਾਇਤ!