Punjab

ਖਹਿਰਾ ਨੇ ਘੇਰਿਆ ਪੰਜਾਬ ਸਰਕਾਰ ਨੂੰ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਦੇ ਦਰਮਿਆਨ ਤਿੱ ਖੀ ਨੋਕਝੋਕ ਚੱਲ ਰਹੀ ਹੈ। ਪਰ ਕੱਲ੍ਹ ਰੇਤ ਮਾਫੀਏ ਨੂੰ ਲੈ ਕੇ ਜੇ ਲ੍ਹ ਮੰਤਰੀ ਹਰਜੋਤ ਬੈਂਸ ਅਤੇ ਵਿਰੋ ਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਬੁਰੀ ਤਰ੍ਹਾਂ ਉਲ ਝ ਗਏ। ਯੂਪੀ ਦੇ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਲੈ ਕੇ ਇੱਕ ਦੂਜੇ ‘ਤੇ ਤਿੱਖੇ ਨਿ ਸ਼ਾਨੇ ਸਾ ਧੇ ਗਏ।
ਇਸੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਨੇ ਪੰਜਾਬ ਵਿਧਾਨ ਸਭਾ ਦੀ ਲਾਈਵ ਕਵਰੇਜ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਇਲ ਜ਼ਾਮ ਲਗਾਏ ਹਨ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ ਹੈ ਕਿ ਅੱਜ ਮੈਂ ਇਹ ਖੁਲਾਸਾ ਕਰਨਾ ਚਾਹੁੰਦਾ ਹਾਂ ਕਿ ਵਿਧਾਨ ਸਭਾ ਦੀ ਲਾਈਵ ਕਵਰੇਜ ਸੰਪਾਦਿਤ ਅਤੇ ਪੱਖਪਾਤੀ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਅਸੀਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਹੁਤ ਨੇੜੇ ਤੋਂ ਜ਼ੂਮ ਕਰਕੇ ਦਿਖਾਇਆ ਜਾਂਦਾ ਹੈ ਜਦੋਂ ਕਿ ਵਿਰੋਧੀ ਧਿਰ ਦੇ ਲੀਡਰ ਵਿਧਾਨ ਸਭਾ ਵਿੱਚ ਬੋਲਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਦੂਰ ਤੋਂ ਦਿਖਾਇਆ ਜਾਂਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਵਿਰੋਧੀ ਧਿਰ ਦੇ ਵਿਧਾਇਕ ਬੋਲਦੇ ਹਨ ਤਾਂ ਤੁਸੀਂ ਉਨ੍ਹਾਂ ਨੂੰ ਦੇਖ ਨਹੀਂ ਸਕਦੇ ਹੋ ਪਰ ਉਨ੍ਹਾਂ ਦੀ ਆਵਾਜ਼ ਨਾਲ ਹੀ ਨਿਰਣਾ ਕਰ ਸਕਦੇ ਹੋ