‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਨਾ ਜ਼ਾ ਇਜ਼ ਮਾਈਨਿੰਗ ਦਾ ਮੁੱਦਾ ਚੋਣਾਂ ਤੋਂ ਪਹਿਲਾਂ ਕਾਫੀ ਭਖਿਆ ਰਿਹਾ ਸੀ। ਹੁਣ ਨਵੀਂ ਸਰਕਾਰ ਆਉਣ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਆਪ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਅੱਜ ਕਾਂਗਰਸ ਦੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਵਿੱਚ ਹੋ ਰਹੀ ਰੇਤੇ ਦੀ ਨਾਜ਼ਾਇਜ਼ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾ ਨਾ ਸਾਧਿਆ ਹੈ। ਸੁਖਪਾਲ ਖਹਿਰਾ ਨੇ ਅੱਜ ਪ੍ਰੈੱਸ ਕਾਨਫਰੰਸ ਰਾਹੀਂ ਮੁੱਖ ਮੰਤਰੀ ਨੂੰ ਉਹਨਾਂ ਵੱਲੋਂ ਕੀਤੇ ਗਏ 20ਹਜ਼ਾਰ ਕਰੋੜ ਰੁਪਏ ਦੱਬਣ ਦੇ ਦਾਅਵਿਆਂ ਨੂੰ ਜਾਹਿਰ ਕਰਨ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ 10 ਸਾਲਾਂ ਦੌਰਾਨ ਮਾਈਨਿੰਗ ਨੂੰ ਲੈ ਕੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਵਿੱਚ ਵੱਧ ਰਹੇ ਰੇਤੇ ਦੇ ਰੇਟ ਦਾ ਵੀ ਮੁੱਦਾ ਚੁੱਕਿਆ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਝੂਠ ਬੋਲ ਕੇ ਪੰਜਾਬ ਦੀ ਸੱਤਾ ਵਿੱਚ ਆਈ ਹੈ । ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਤੋਂ ਜਲਦ ਨਾ ਜ਼ਾਇ ਜ਼ ਮਾਈਨਿੰਗ ਦੇ ਕਾਰੋਬਾਰ ‘ਤੇ ਕਾਰਵਾਈ ਕਰੇ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਮਾਈਨਿੰਗ ਮਾ ਫ਼ੀਆ ਦਾ ਪਰਦਾਫਾਸ਼ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਵਿੱਚ ਰਹਿੰਦਿਆਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ 20 ਹਜ਼ਾਰ ਕਰੋੜ ਦੀ ਲੁੱਟ ਕਰਨ ਵਾਲੇ ਮਾਈਨਿੰਗ ਮਾਫ਼ੀਆ ਦਾ ਪਰਦਾਫਾਸ਼ ਕਰਨ ਦਾ ਵਾਅਦਾ ਕੀਤਾ ਸੀ ।
ਖਹਿਰਾ ਨੇ ਕਿਹਾ ਕਿ ਹੁਣ ਜਦੋਂ ਆਮ ਆਦਮੀ ਪਾਰਟੀ ਪੰਜਾਬ ‘ਚ ਸੱਤਾ ‘ਚ ਹੈ ਤਾਂ ਪੰਜਾਬ ਸਰਕਾਰ ਵ੍ਹਾਈਟ ਪੇਪਰ ਜਾਰੀ ਕਰੇ ਅਤੇ ਨਾਲ ਹੀ ਜ਼ਿੰਮੇਵਾਰੀ ਵੀ ਤੈਅ ਕਰਨੀ ਚਾਹੀਦੀ ਹੈ ਕਿ, ਸਿਆਸਤਦਾਨਾਂ ਸਮੇਤ ਪੰਜਾਬ ਨੂੰ ਕਿਸ ਨੇ ਲੁੱਟਿਆ ? । ਉਨ੍ਹਾਂ ਨੇ ਕਿਹਾ ਕਿ ਜੇ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਦੇ ਹਤੈਸ਼ੀ ਹੈ ਤਾਂ ਉਹ ਪੰਜਾਬ ਦੇ ਲੋਕਾਂ ਨੂੰ ਇਹ ਦੱਸਣ ਕਿ ਪਿਛਲੇ ਦਸ ਪੰਦਰਾਂ ਸਾਲਾਂ ਤੋਂ ਕਿਹੜੇ ਲੋਕਾਂ ਨੇ ,ਅਫਸਰਾਂ ਅਤੇ ਸਿਆਸਤਦਾਨਾਂ ਨੇ ਪੰਜਾਬ ਨੂੰ ਲੁਟਿਆ ਹੈ।