‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ‘ਤੇ ਨਿ ਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ ਦੇ ਖ਼ਿ ਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਭਗਵੰਤ ਸਰਕਾਰ ਨੂੰ ਸਿਆਸੀ ਬਦ ਲਾਖੋਰੀ ਦੱਸਿਆ ਹੈ। ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਕੁਮਾਰ ਵਿਸ਼ਵਾਸ਼ ਵਲੋਂ ਅਰਵਿੰਦ ਕੇਜਰਵਾਲ ਦੇ ਵਿ ਰੁੱਧ ਬਿਆਨ ਦੇਣ ਲਈ ਉਸਦੇ ਘਰ ਪੰਜਾਬ ਪੁਲਿਸ ਭੇਜਣ ਦੀ ਮੈਂ ਨਿੰ ਦਾ ਕਰਦਾ ਹਾਂ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਿਵਾਇਤੀ ਪਾਰਟੀਆਂ ਵਿਚ ਕੀ ਫਰਕ ਹੈ। ਉਨਾਂ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਿਆਸੀ ਹਿੱਤਾਂ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਨਾ ਕਰਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਮਾਨ ਅਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕਰ ਰਿਹਾ ਹੈ।
ਦੱਸ ਦਈਏ ਕਿ ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਦੇ ਘਰ ਅੱਜ ਸਵੇਰੇ ਪੰਜਾਬ ਪੁਲਿਸ ਪਹੁੰਚੀ ਸੀ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟਰ ‘ਤੇ ਕੁਝ ਤਸਵੀਰਾਂ ਟਵੀਟ ਕਰਕੇ ਕਰਕੇ ਦਿੱਤੀ ਹੈ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪੰਜਾਬ ਪੁਲਿਸ ਕਿਹੜੇ ਕਾਰਨਾਂ ਕਰਕੇ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਹੈ।