Punjab

ਕੰਗਨਾ ਦੀ ਫਿਲਮ ਦੇ ਵਿਰੋਧ ਦੇ ਹੱਕ ‘ਚ ਆਏ ਖਹਿਰਾ, SGPC ਦੇ ਇਸ ਫੈਸਲੇ ਦਾ ਕੀਤਾ ਸਮਰਥਨ

ਅੰਮ੍ਰਿਤਸਰ : ਹਮੇਸ਼ਾ ਹੀ ਵਿਵਾਦਾਂ ਵਿਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਅੱਜ ਪੂਰੇ ਦੇਸ਼ ਭਰ ਵਿਚ ਰਿਲੀਜ਼ ਹੋਣ ਜਾ ਰਹੀ ਹੈ ਪਰ ਪੰਜਾਬ ਭਰ ਵਿੱਚ ਕੰਗਨਾ ਦੀ ਫਿਲਮ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇ ਇਸ ਨਾਲ ਸੰਬੰਧਿਤ ਸੰਸਥਾਵਾਂ ਵਲੋਂ ਵੱਖ-ਵੱਖ ਸਿਨੇਮਾ ਘਰਾਂ ਦੇ ਬਾਹਰ, ਜਿੱਥੇ ਕਿ ਇਹ ਫਿਲਮ ਲੱਗਣ ਦੀ ਸੰਭਾਵਨਾ ਹੈ, ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਅੰਮ੍ਰਿਤਸਰ ਸ਼ਹਿਰ ਦੇ ਇਕ ਵੱਡੇ ਸਿਨੇਮਾ ਘਰ ਦੇ ਬਾਹਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਦੀ ਅਗਵਾਈ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਤੇ ਹੋਰਨਾਂ ਵਲੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

ਇਸੇ ਦੌਰਾਨ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦੇ ਹੱਕ ਵਿੱਚ ਨਿੱਤਰੇ ਹਨ। ਖਹਿਰਾ ਨੇ ਕਿਹਾ ਕਿ ਕੰਗਨਾ ਦੇ ਫਿਲਮ ਪੰਜਾਬ ਵਿੱਚ ਰਿਲੀਜ਼ ਨਹੀਂ ਹੋਣੀ ਚਾਹੀਦੀ ਅਤੇ ਮੈਂ SGPC ਦੇ ਇਸ ਫੈਸਲੇ ਦਾ ਸਮਰਥਨ ਕਰਦਾ ਹਾਂ।

ਟਵੀਟ ਕਰਦਿਆਂ ਖਹਿਰਾ ਨੇ ਕਿਹਾ ਕਿ ਮੈਂ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਦੀ ਇਸ ਮੰਗ ਦਾ ਸਮਰਥਨ ਕਰਦਾ ਹਾਂ ਕਿ ਕੰਗਨਾ ਟੀਮ ਦੁਆਰਾ ਨਿਰਦੇਸ਼ਤ ਫਿਲਮ ਐਮਰਜੈਂਸੀ ‘ਤੇ ਪਾਬੰਦੀ ਲਗਾਈ ਜਾਵੇ, ਜੋ ਕਿ ਕਿਸਾਨਾਂ ਅਤੇ ਸਿੱਖਾਂ ਦੇ ਸਾਡੇ ਦੇਸ਼ ਪ੍ਰਤੀ ਯੋਗਦਾਨ ਨੂੰ ਜਾਣੇ ਬਿਨਾਂ ਇੱਕ ਜਾਣੀ-ਪਛਾਣੀ ਆਲੋਚਕ ਹੈ।

ਸ਼੍ਰੋਮਣੀ ਕਮੇਟੀ ਸਾਡੀ ਚੁਣੀ ਹੋਈ ਪ੍ਰਤੀਨਿਧ ਸੰਸਥਾ ਹੈ ਅਤੇ ਭਗਵੰਤ ਮਾਨ

ਸਿੱਖਾਂ ਨੂੰ ਮਾੜੀ ਤਸਵੀਰ ਵਿੱਚ ਦਰਸਾਉਂਦੀ ਅਤੇ ਸਾਡੇ ਪੰਜਾਬ ਰਾਜ ਅਤੇ ਇਸਦੇ ਲੋਕਾਂ ਨੂੰ ਬਦਨਾਮ ਕਰਨ ਵਾਲੀ ਫਿਲਮ ‘ਤੇ ਪਾਬੰਦੀ ਲਗਾਉਣ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ।