ਅੱਜ ਵਿਸਾਖੀ ਅਤੇ 325ਵਾਂ ਖ਼ਾਲਸਾ ਸਾਜਨਾ (Khalsa Sajna Diwas 2024) ਦਿਵਸ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਸਮੂਹ ਸਿੱਖ ਸੰਗਤ ਨੂੰ ਆਪਣੇ ਘਰਾਂ ਵਿੱਚ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਤੇ ਸਵੇਰੇ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ ਜਾਪ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਪੰਜਾਬ ਦੇ ਵੱਖ-ਵੱਖ ਸਿਆਸਤਦਾਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਆਪਣੇ ਘਰਾਂ ਵਿੱਚ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾ ਕੇ ਸਿੱਖ ਕੌਮ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।
ਪਟਿਆਲਾ ਤੋਂ ਐਮਪੀ ਮਹਾਰਾਣੀ ਪਰਨੀਤ ਕੌਰ ਨੇ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਪੋਸਟ ਪਾ ਕੇ ਦੇਸ਼ ਵਿਦੇਸ਼ ਵਿੱਚ ਵਸਦੀ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ।
ਅੱਜ ਵਿਸਾਖੀ ਅਤੇ ਖ਼ਾਲਸਾ ਸੱਜਣਾ ਦਿਵਸ ਮੌਕੇ ਮੈਂ ਦੇਸ਼ ਵਿਦੇਸ਼ ਵਿੱਚ ਵਸਦੀ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੰਦੀ ਹਾਂ। pic.twitter.com/Nt0hXlSTjn
— Preneet Kaur (@preneet_kaur) April 13, 2024
ਉੱਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਰਾਂ ਵੀ ਆਪਣੇ ਨਿਵਾਸ ਅਸਥਾਨ ’ਤੇ ਨਿਸ਼ਾਨ ਸਾਹਿਬ ਝੁਲਾਏ। ਉਨ੍ਹਾਂ ਲਿਖਿਆ – ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਾਜੇ ਖ਼ਾਲਸਾ ਪੰਥ ਦੇ 325ਵੇਂ ਸਾਜਣਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨ ਦੇ ਆਦੇਸ਼ ਅਨੁਸਾਰ ਅੱਜ ਪਿੰਡ ਬਾਦਲ ਵਿਖੇ ਆਪਣੇ ਗ੍ਰਹਿ ਉਪਰ ਖ਼ਾਲਸਈ ਨਿਸ਼ਾਨ ਝੁਲਾਇਆ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਸਮੁੱਚੇ ਪੰਥ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਲੱਖ ਲੱਖ ਵਧਾਈਆਂ।
ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਾਜੇ ਖ਼ਾਲਸਾ ਪੰਥ ਦੇ 325ਵੇਂ ਸਾਜਣਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਹਿਬਾਨ ਦੇ ਆਦੇਸ਼ ਅਨੁਸਾਰ ਅੱਜ ਪਿੰਡ ਬਾਦਲ ਵਿਖੇ ਆਪਣੇ ਗ੍ਰਹਿ ਉਪਰ ਖ਼ਾਲਸਈ ਨਿਸ਼ਾਨ ਝੁਲਾਇਆ ਅਤੇ ਪੰਥ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।
ਸਮੁੱਚੇ ਪੰਥ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਲੱਖ… pic.twitter.com/QCQh388MWp— Sukhbir Singh Badal (@officeofssbadal) April 13, 2024
ਇਸੇ ਤਰ੍ਹਾਂ ਪੰਜਾਬ ਦੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਆਪਣੇ ਘਰਾਂ ਵਿੱਚ ਨਿਸ਼ਾਨ ਸਾਹਿਬ ਝੁਲਾ ਕੇ ਖ਼ਾਲਸਾਈ ਜਾਹੋ-ਜਲਾਲ ਦੀ ਮਿਸਾਲ ਪੇਸ਼ ਕਰ ਰਹੇ ਹਨ।