ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ
ਖਾਲਸ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਹ ਐਲਾਨ ਕੀਤਾ ਹੈ ਕਿ ਖੰਨਾ ਦੇ ਟਰੌਮਾ ਸੈਂਟਰ ਦਾ ਨਾਮ ਬਦਲ ਦਿੱਤਾ ਜਾਵੇਗਾ ਤੇ ਹੁਣ ਇਸ ਨੂੰ ਪਦਮ ਸ਼੍ਰੀ ਭਗਤ ਪੂਰਨ ਸਿੰਘ ਪਿੰਗਲਵਾੜੇ ਵਾਲਿਆਂ ਦੇ ਨਾਮ ਤੋਂ ਜਾਣਿਆ ਜਾਵੇਗਾ। ਇਸ ਸਬੰਧ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।

ਆਪਣੇ ਟਵੀਟ ਵਿੱਚ ਉਹਨਾਂ ਨੇ ਪਦਮ ਸ਼੍ਰੀ ਭਗਤ ਪੂਰਨ ਸਿੰਘ ਜੀ ਨੂੰ ਸੇਵਾ ਦੀ ਮੂਰਤ ਤੇ ਦੀਨ-ਦੁਖੀਆਂ ਦੇ ਦਰਦੀ ਦੱਸਿਆ ਹੈ ਤੇ ਕਿਹਾ ਹੈ ਕਿ ਉਹਨਾਂ ਦੀ ਨਿਰਸੁਆਰਥ ਸੇਵਾ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਨ ਲਈ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਸਿਵਲ ਹਸਪਤਾਲ, ਖੰਨਾ ਦੇ ਟਰੌਮਾ ਸੈਂਟਰ ਦਾ ਨਾਮ ਭਗਤ ਪੂਰਨ ਸਿੰਘ ਜੀ ਦੇ ਨਾਮ ‘ਤੇ ਹੋਵੇਗਾ ਤੇ ਇਸ ਸਬੰਧ ਵਿੱਚ ਸਬੰਧਤ ਵਿਭਾਗ ਨੂੰ ਮਨਜ਼ੂਰੀ ਦੇ ਦਿੱਤੀ ਹੈ।