The Khalas Tv Blog India ਖੱਟਰ ਨੇ ਸਾਲ 2022-23 ਲਈ ਪੇਸ਼ ਕੀਤਾ ਬਜਟ
India

ਖੱਟਰ ਨੇ ਸਾਲ 2022-23 ਲਈ ਪੇਸ਼ ਕੀਤਾ ਬਜਟ

‘ਦ ਖ਼ਾਲਸ ਬਿਊਰੋ : ਮਹਿਲਾ ਦਿਵਸ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬਜਟ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸੁਸ਼ਮਾ ਸਵਰਾਜ ਪੁਰਸਕਾਰ ਦਾ ਐਲਾਨ ਕੀਤਾ। ਇਹ ਪੁਰਸਕਾਰ ਹਰਿਆਣਾ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਦਿੱਤਾ ਜਾਵੇਗਾ। ਸ਼ਾਨਦਾਰ ਕੰਮ ਕਰਨ ਵਾਲੀਆਂ ਔਰਤਾਂ ਨੂੰ 5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮਹਿਲਾ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਉੱਦਮਤਾ ਯੋਜਨਾ ਦਾ ਐਲਾਨ ਕੀਤਾ ਗਿਆ। ਇਸ ਯੋਜਨਾ ਤਹਿਤ 5 ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੀਆਂ ਔਰਤਾਂ ਨੂੰ 3 ਲੱਖ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ।
ਹਰਿਆਣਾ ਦੇ ਇਸ ਬਜਟ ਵਿੱਚ ਖੇਤੀ ਅਤੇ ਸਹਾਇਕ ਖੇਤਰ ਲਈ ਵਿੱਤੀ ਸਾਲ 2022-23 ਲਈ 5988.76 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਪਿਛਲੇ ਵਿੱਤੀ ਸਾਲ ਦੇ ਮੁਕਾਬਲੇ ਖੇਤੀ ਸੈਕਟਰ ਲਈ ਬਜਟ ਵਿੱਚ 27.7% ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਵੀ ਦਰਸ਼ਨ ਲਾਲ ਜੈਨ ਐਵਾਰਡ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਵਾਤਾਵਰਨ ਸੁਰੱਖਿਆ ਦੇ ਖੇਤਰ ਵਿੱਚ ਜ਼ਿਕਰਯੋਗ ਕੰਮ ਕਰਨ ਲਈ ਦਿੱਤਾ ਜਾਵੇਗਾ। ਪੁਰਸਕਾਰ ਤਹਿਤ 3 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਬਜਟ ਵਿੱਚ ਸੂਬੇ ਵਿੱਚ 4 ਨਵੇਂ ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ। ਇਹ ਕਾਲਜ ਪਲਵਲ, ਚਰਖੀ ਦਾਦਰੀ, ਪੰਚਕੂਲਾ ਅਤੇ ਫਤਿਹਾਬਾਦ ਜ਼ਿਲ੍ਹਿਆਂ ਵਿੱਚ ਖੋਲ੍ਹੇ ਜਾਣਗੇ।

Exit mobile version