The Khalas Tv Blog Punjab ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਰ-2 ਸ਼ੁਰੂਆਤ ! CM ਮਾਨ ਨੇ ਕੀਤਾ ਉਦਘਾਟਨ ! ਇਸ ਵਾਰ 8 ਉਮਰ ਵਰਗਾਂ ‘ਚ 35 ਮੁਕਾਬਲੇ ਹੋਣਗੇ
Punjab

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਰ-2 ਸ਼ੁਰੂਆਤ ! CM ਮਾਨ ਨੇ ਕੀਤਾ ਉਦਘਾਟਨ ! ਇਸ ਵਾਰ 8 ਉਮਰ ਵਰਗਾਂ ‘ਚ 35 ਮੁਕਾਬਲੇ ਹੋਣਗੇ

ਬਿਉਰੋ ਰਿਪੋਰਟ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -2 ਦਾ ਆਗਾਜ਼ ਹੋ ਗਿਆ ਹੈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਤੋਂ ਇਸ ਦੀ ਸ਼ੁਰੂਆਤ ਕੀਤੀ ਹੈ । ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨ ਤੋਂ ਬਾਅਦ ਮਸ਼ਾਲ ਪਹੁੰਚੀ ।ਇਸ ਦੌਰਾਨ ਮਾਰਚ ਪਾਸ ਵਿੱਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ । ਇਸ ਮੌਕੇ ਮੁੱਖ ਮੰਤਰ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਪਿਛਲੇ ਸਾਲ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਰ ਪੰਜਾਬ ਦੀਆਂ ਵਿੱਚ 5.94 ਕਰੋੜ ਰੁਪਏ ਦੇ ਇਨਾਮ ਦਿੱਤੇ ਗਏ । ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪਿਛਲੇ ਸਾਲ 3 ਲੱਖ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ ਸੀ ਜਿਸ ਵਿੱਚੋ 10 ਹਜ਼ਾਰ ਖਿਡਾਰੀ ਜੇਤੂ ਰਹੇ। ਇਸ ਮੌਕੇ ਉਨ੍ਹਾਂ ਨੇ ਬਿਨਾਂ ਨਾਂ ਲਏ ਮਨਪ੍ਰੀਤ ਸਿੰਘ ਬਾਦਲ ਅਤੇ ਅਕਾਲੀ ਦਲ ‘ਤੇ ਵੀ ਤੰਜ ਕੱਸਿਆ ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ‘ਤੇ ਤੰਜ ਕੱਸ ਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਹ ਸਮਾਂ ਵੀ ਵੇਖਿਆ ਹੈ ਕਿ ਜਦੋਂ ਕਬੱਡੀ ਕੱਪ ਦੌਰਾਨ ਸ਼ਾਹਰੂਖ ਖਾਨ ਅਤੇ ਪ੍ਰਿਅੰਕਾ ਚੋਪੜਾ ਨੂੰ 5-5 ਕਰੋੜ ਰੁਪਏ ਦੇਕੇ 10-10 ਮਿੰਟਾਂ ਦੀ ਪਰਫਾਰਮੈਂਸ ਲਈ ਬੁਲਾਇਆ ਜਾਂਦਾ ਸੀ । ਉਨ੍ਹਾਂ ਕਿਹਾ ਸਾਡੇ ਗੱਤਕੇ ਦੇ ਜੋਹਰ ਵਿਖਾਉਣ ਵਾਲੇ ਨੌਜਵਾਨ ਕਿਸੇ ਤੋਂ ਘੱਟ ਹਨ । ਫਿਰ ਸੀਐੱਮ ਮਾਨ ਨੇ ਮਨਪ੍ਰੀਤ ਸਿੰਘ ਬਾਦਲ ਦਾ ਬਿਨਾਂ ਨਾਂ ਲਏ ਤੰਜ ਕੱਸ ਦੇ ਹੋਏ ਕਿਹਾ ਕਿ ਪਹਿਲਾਂ ਦੇ ਖਜ਼ਾਨਾ ਮੰਤਰੀ ਇੱਥੋ ਦੇ ਹੀ ਸਨ ਉਨ੍ਹਾਂ ਨੂੰ ਇਹ ਹੀ ਕਹਿਣ ਦੀ ਆਦਤ ਸੀ ਕਿ ਖਜ਼ਾਨਾ ਖਾਲੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਦਰਅਸਲ ਉਨ੍ਹਾਂ ਦੀ ਨੀਅਤ ਨਹੀਂ ਸੀ ਖਜ਼ਾਨਾ ਦਾ ਭਰਿਆ ਹੋਇਆ ਸੀ ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਵਿੱਚ 35 ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੀ ਵਾਰ ਖੇਡਾਂ ਵਿੱਚ ਰਗਬੀ, ਸਾਈਕਲਿੰਗ, ਘੋੜ ਸਵਾਰੀ, ਵੁਸ਼ੂ ਅਤੇ ਸ਼ੂਟਿੰਗ ਵਾਲੀਬਾਲ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 14 ਸਾਲ ਉਮਰ ਵਰਗ, 17 ਸਾਲ ਉਮਰ ਵਰਗ, 21 ਸਾਲ ਉਮਰ ਵਰਗ, 21-30 ਸਾਲ, 31-40 ਸਾਲ, 41-55 ਸਾਲ, 56-65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਵਿੱਚ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ, ਜਿਸ ਵਿੱਚ ਸੋਨ ਤਗਮਾ ਜੇਤੂ ਲਈ 10,000 ਰੁਪਏ, ਚਾਂਦੀ ਤਗਮਾ ਜੇਤੂ ਲਈ 7000 ਰੁਪਏ ਅਤੇ ਕਾਂਸੀ ਤਗਮਾ ਜੇਤੂ ਖਿਡਾਰੀਆਂ ਨੂੰ 5000 ਰੁਪਏ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਮੈਡਲ ਲਿਆਉਣ ਵਾਲੀ ਭਾਰਤੀ ਹਾਕੀ ਟੀਮ ਨੂੰ ਜਲਦੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਅੜਿੱਕੇ ਪਹਿਲਾਂ ਹੀ ਦੂਰ ਕਰ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੌਂ ਖਿਡਾਰੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਦੇਸ਼ ਦਾ ਸਰਮਾਇਆ ਹਨ ਅਤੇ ਇਨ੍ਹਾਂ ਨੂੰ ਦੇਸ਼ ਲਈ ਚੰਗੀ ਤਰ੍ਹਾਂ ਸੰਭਾਲਿਆ ਜਾਵੇਗਾ ਅਤੇ ਉਨ੍ਹਾਂ ਆਸ ਪ੍ਰਗਟਾਈ ਕਿ ਉਹ ਏਸ਼ੀਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਭਰਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਖੇਡ ਨੀਤੀ ਦੇ ਹਿੱਸੇ ਵਜੋਂ ਸੂਬਾ ਸਰਕਾਰ ਚੀਨ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਭਾਗ ਲੈਣ ਦੀ ਤਿਆਰੀ ਕਰ ਰਹੇ 50 ਦੇ ਕਰੀਬ ਖਿਡਾਰੀਆਂ ਨੂੰ ਪਹਿਲੀ ਵਾਰ 8 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ।

Exit mobile version