ਪੰਜਾਬ ਸਰਕਾਰ ਹਰ ਸਾਲ ਖੇਡਾਂ ਵਤਨ ਪੰਜਾਬ ਦੀਆਂ (Kheda Vatan punjab Diyan) ਕਰਵਾਉਂਦੀ ਹੈ। ਇਸ ਸਾਲ ਹੋਣ ਵਾਲੀਆਂ ਖੇਡਾਂ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਸੀਜਨ-3 ਦਾ ਲੋਗੋ ਅਤੇ ਟੀ ਸ਼ਰਟ ਲਾਂਚ ਕੀਤੀ ਹੈ। ਇਨ੍ਹਾਂ ਖੇਡਾਂ ਦੀ ਸ਼ੁਰੂਆਤ 29 ਅਗਸਤ ਨੂੰ ਹੋਵੇਗੀ। ਇਨ੍ਹਾਂ ਖੇਡਾਂ ਦੇ ਵਿੱਚ ਕੁੱਲ 37 ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ 9 ਸਾਲ ਤੋਂ ਲੈ ਕੇ ਨੌਜਵਾਨ ਵਰਗ ਦੀ ਉਮਰ ਤੱਕ ਦੇ ਨੌਜਵਾਨ ਇਸ ਵਿੱਚ ਹਿੱਸਾ ਲੈਣਗੇ। ਇਨ੍ਹਾਂ ਖੇਡਾਂ ਵਿੱਚ 9 ਕਰੋੜ ਤੋਂ ਵੱਧ ਦੀ ਇਨਾਮੀ ਰਾਸ਼ੀ ਵੰਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆ’ ਵਿੱਚ ਪਹਿਲੀ ਵਾਰ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਪੈਰਾ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਪੈਰਿਸ ਪੈਰਾ ਓਲੰਪਿਕ ਵਿੱਚ ਪੰਜਾਬ ਦੇ ਪੈਰਾ ਐਥਲੀਟ ਇਨ੍ਹਾਂ 3 ਵਰਗਾਂ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਇਸ ਲਈ ਸਾਰਿਆਂ ਨੂੰ ਵਧਾਈ ਵੀ ਦਿੱਤੀ ਹੈ।
ਇਨ੍ਹਾਂ ਖੇਡਾਂ ਵਿੱਚ 1 ਤੋਂ 10 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਹੋਣਗੇ ਅਤੇ 15 ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਬਾਅਦ 11 ਅਕਤੂਬਰ ਤੋਂ 9 ਨਵੰਬਰ ਤੱਕ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਦੂਜਾ ਸ਼ੀਜਨ ਪਿਛਲੇ ਸਾਲ ਕਰਵਾਇਆ ਗਿਆ ਸੀ ਅਤੇ ਉਸ ਸਮੇਂ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ ਉਸ ਸਮੇਂ 8.87 ਕਰੋੜ ਰੁਪਏ ਦੇ ਇਨਾਮ ਵੀ ਦਿੱਤੇ ਗਏ ਸਨ।
ਇਹ ਵੀ ਪੜ੍ਹੋ – ਕਿਸਾਨ ਲੀਡਰਾਂ ਨੂੰ ਸ੍ਰੀ ਸਾਹਿਬ ਨਾਲ ਹਵਾਈ ਸਫਰ ਕਰਨ ਤੋਂ ਰੋਕਿਆ! ਕੇਂਦਰ ਬਾਸਮਤੀ ਵਾਲੇ ਕਿਸਾਨਾਂ ਨੂੰ ਰੋਲ ਰਹੀ ਹੈ!