Punjab

ਸੰਗਤਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਮਨਾਈ ਜਾਵੇਗੀ ਬਰਸੀ, ਪਾਕਿਸਤਾਨ ਨੇ ਦਿੱਤੇ ਵੀਜ਼ੇ

ਹਰ ਸਾਲ ਸੰਗਤਾਂ ਪਾਕਿਸਤਾਨ ਦੇ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਾਂਦੀਆਂ ਹਨ। ਇਸ ਸਾਲ ਵੀ ਬਰਸੀ ਮੌਕੇ ਪਾਕਿਸਤਾਨ ਨੇ ਸ਼ਰਧਾਲੂਆਂ ਲਈ ਵੀਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿੱਚ 21-30 ਜੂਨ 2022 ਤੱਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 509 ਵੀਜ਼ੇ ਜਾਰੀ ਕੀਤੇ ਗਏ ਹਨ। ਯਾਤਰਾ ਦੌਰਾਨ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਨਾਲ-ਨਾਲ ਬਰਸੀ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਉਹ 21 ਜੂਨ ਨੂੰ ਪਾਕਿਸਤਾਨ ਵਿੱਚ ਦਾਖਲ ਹੋਣਗੇ ਅਤੇ 30 ਜੂਨ 2022 ਨੂੰ ਭਾਰਤ ਪਰਤਣਗੇ।

ਇਨ੍ਹਾਂ 10 ਦਿਨਾਂ ਦੌਰਾਨ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਦੇ ਲਾਹੌਰ ਸਥਿਤ ਗੁਰਧਾਮਾਂ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਦੇ ਦਰਸ਼ਨ ਕਰੇਗਾ। ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ, ਪੰਜਾ ਸਾਹਿਬ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਮੱਥਾ ਟੇਕਿਆ ਜਾਵੇਗਾ। ਇਸ ਤੋਂ ਬਾਅਦ ਇਹ ਜਥਾ 30 ਜੂਨ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਪਰਤੇਗਾ।

ਇਹ ਵੀ ਪੜ੍ਹੋ  –   ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਫਿਰ ਚਰਚਾ ‘ਚ, ਅਦਾਲਤ ਨੇ ਦਿੱਤੇ ਸਖਤ ਹੁਕਮ