The Khalas Tv Blog Punjab ਵਿਵਾਦਤ ਬਿਆਨ ‘ਤੇ ਰਾਜਾ ਵੜਿੰਗ ਦਾ ਮੁਆਫ਼ੀਨਾਮਾ
Punjab Religion

ਵਿਵਾਦਤ ਬਿਆਨ ‘ਤੇ ਰਾਜਾ ਵੜਿੰਗ ਦਾ ਮੁਆਫ਼ੀਨਾਮਾ

ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖ ਕੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਇਤਰਾਜ਼ਯੋਗ ਟਿੱਪਣੀਆਂ ਕਰਨ ਲਈ ਮੁਆਫ਼ੀ ਦਿੱਤੇ ਜਾਣ ਦੀ ਮੰਗ ਕੀਤੀ ਹੈ।

ਰਾਜਾ ਵੜਿੰਗ ਵਲੋਂ ਇਹ ਮੁਆਫ਼ੀਨਾਮਾ ਪੱਤਰ ਸਥਾਨਕ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੁਆਰਾ ਅਕਾਲ ਤਖਤ ਸਕੱਤਰੇਤ ਵਿਖੇ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਕ ਚੈਨਲ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਸੰਬੰਧੀ ਉਨ੍ਹਾਂ ਅੱਜ ਜਥੇਦਾਰ ਨੂੰ ਪੱਤਰ ਭੇਜ ਕੇ ਮੁਆਫ਼ੀ ਦੀ ਮੰਗ ਕੀਤੀ ਹੈ।

ਰਾਜਾ ਵੜਿੰਗ ਨੇ ਮੁਆਫੀਨਾਮੇ ਚ ਲਿਖਿਆ ਹੈ ਵਿੱਚ ਲਿਖਿਆ ਹੈ ਕਿ ਸਾਹਿਬ ਸ਼੍ਰੀ ਅਕਾਲ ਤਖਤ ਸਾਹਿਬ ਤੇ ਉਥੋਂ ਦੇ ਜਥੇਦਾਰ ਸਾਹਿਬ ਮੇਰੇ ਲਈ ਸਤਿਕਾਰਯੋਗ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਰੇ ਨਿਯਮਾਂ ਨੂੰ ਮੈਂ ਇੱਕ ਨਿਮਾਣੇ ਸਿੱਖ ਵਜੋਂ ਹਮੇਸ਼ਾ ਮੰਨਦਾ ਆਇਆ ਹਾਂ ਤੇ ਸਮੁੱਚੇ ਜੀਵਨ ਚ ਮੰਨਦਾ ਰਹਾਂਗਾ ਆਪ ਜੀ ਜਿਸ ਸਥਾਨ ਉੱਤੇ ਬਿਰਾਜਮਾਨ ਹੋ ਉਸ ਬਾਰੇ ਕਦੇ ਵੀ ਕੋਈ ਇਤਰਾਜਯੋਗ ਟਿੱਪਣੀ ਕਰਨ ਬਾਰੇ ਸੋਚ ਵੀ ਨਹੀਂ ਸਕਦਾ।

ਮੈਂ ਸਿੱਖ ਮਰਿਆਦਾ ਵਿੱਚ ਰਹਿਣ ਵਾਲਾ ਸਿੱਖ ਹਾਂ ਤੇ ਮੇਰੇ ਵੱਲੋਂ ਪਿਛਲੇ ਦਿਨੀ ਕੀਤੀਆਂ ਗਈਆਂ ਟਿੱਪਣੀਆਂ ਕਿਸੇ ਹੋਰ ਸਿਆਸੀ ਪਾਰਟੀ ਸੰਬੰਧੀ ਸਨ। ਫਿਰ ਵੀ ਜੇਕਰ ਅਣਜਾਣੇ ਵਿੱਚ ਹੁਣ ਇਥੋਂ ਜੋ  ਮੈਥੋਂ ਇਸ ਮਹਾਨ  ਸੰਸਥਾ ਦੀ ਸ਼ਾਨ ਤੇ ਅਜਮਤ ਨੂੰ ਠੇਸ ਪਹੁੰਚੀ ਹੈ ਤਾਂ ਲੈ ਕੇ ਮੈਂ ਖਿਮਾ ਦਾ ਜਾਚਕ ਹਾਂ ਮੈਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਸਾਹਮਣੇ ਸਿਰ ਝੁਕਾਉਂਦਾ ਹੋਇਆ ਜਥੇਦਾਰ ਸਾਹਿਬ ਜੀ ਪਾਸੋਂ ਮੁਆਫੀ ਦਾ ਤਲਬਗਾਰ ਹਾਂ। ਵੜਿੰਗ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਮਨੁੱਖ ਭੁੱਲਣਹਾਰ ਹੈ ਤੇ ਗੁਰੂ ਬਖਸ਼ੰਦ ਹੈ। ਇਸ ਲਈ ਮੇਰੀ ਬੇਨਤੀ ਹੈ ਕਿ ਭੁੱਲ ਵਿੱਚ ਹੋਈ ਮੇਰੀ ਉਪਰੋਕਤ ਖੁ ਨਾਮੀ ਨੂੰ ਬਖਸ਼ ਦਿੱਤਾ ਜਾਵੇ ਆਪ ਜੀ ਦਾ ਹੁਕਮ ਹਮੇਸ਼ਾ ਸਿਰ ਮੱਥੇ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਕ ਨਿੱਜੀ ਚੈਨਲ ਤੇ ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਅਸੀਂ ਸਨਮਾਨ ਕਰਦੇ ਹਾਂ ਪਰ ਅਕਾਲ ਤਖਤ ਸਾਹਿਬ ਤੋਂ ਫਰਮਾਨ ਜਾਰੀ ਕਰਨ ਵਾਲੇ ਲੋਕ ਸੁਖਬੀਰ ਬਾਦਲ ਦੇ ਲੋਕ ਨੇ। ਓਧਰ ਵੜਿੰਗ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਸਿੰਘ ਸਾਹਿਬਾਨ ਦਾ ਆਦੇਸ਼  ਸਕਰਿਪਟਿਡ ਨੇ  ਤੇ ਸਕਰਿਪਟ ਸੁਖਬੀਰ ਬਾਦਲ ਨੇ  ਲਿਖੀ ਹੈ ਤੇ ਓਧਰ ਰਾਜਾ ਵੜਿੰਗ ਦੇ ਇਸ ਬਿਆਨ ਤੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਵੜਿੰਗ ਦੇ ਬਿਆਨ ਤੇ ਜਥੇਦਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ।

Exit mobile version