India

ਹਰਿਆਣਾ ’ਚ ਕਾਂਗਰਸ ਨੂੰ ਵੱਡਾ ਝਟਕਾ! ਸਾਬਕਾ ਆਗੂ ਧੀ ਸਮੇਤ ਬੀਜੇਪੀ ’ਚ ਸ਼ਾਮਲ, ਕੱਲ੍ਹ ਹੀ ਦਿੱਤਾ ਸੀ ਅਸਤੀਫ਼ਾ

ਹਰਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੀ ਸਾਬਕਾ ਆਗੂ ਕਿਰਨ ਚੌਧਰੀ ਤੇ ਉਨ੍ਹਾਂ ਦੀ ਧੀ ਸ਼ਰੂਤੀ ਚੌਧਰੀ ਅੱਜ (ਬੁੱਧਵਾਰ 19 ਜੂਨ) ਅਪਣੇ ਸਮਰਥਕਾਂ ਨਾਲ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ।

ਹਰਿਆਣਾ ਦੇ ਪਾਰਟੀ ਹੈੱਡਕੁਆਰਟਰ ਵਿੱਚ ਕੇਂਦਰੀ ਮੰਤਰੀ ਅਤੇ ਹਰਿਆਣਾ ਤੋਂ ਸੀਨੀਅਰ ਭਾਜਪਾ ਆਗੂ ਮਨੋਹਰ ਲਾਲ ਖੱਟਰ, ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹੋਰ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਕਿਰਨ ਚੌਧਰੀ ਤੇ ਉਨ੍ਹਾਂ ਦੀ ਧੀ ਭਾਜਪਾ ਵਿੱਚ ਸ਼ਾਮਲ ਹੋਏ।

ਦੱਸ ਦੇਈਏ ਅਜੇ ਬੀਤੇ ਕੱਲ੍ਹ ਹੀ ਕਿਰਨ ਚੌਧਰੀ ਤੇ ਸ਼ਰੂਤੀ ਚੌਧਰੀ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਹੈ। ਇਨ੍ਹਾਂ ਨੇ ਇਲਜ਼ਾਮ ਲਾਇਆ ਸੀ ਕਿ ਕਾਂਗਰਸ ਦੀ ਸੂਬਾ ਇਕਾਈ ਨੂੰ ਇੱਕ ਨਿੱਜੀ ਜਾਇਦਾਦ ਵਾਂਗ ਚਲਾਇਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਅਸਿੱਧੇ ਤੌਰ ’ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲ ਇਸ਼ਾਰਾ ਕਰ ਰਹੇ ਸਨ।

ਯਾਦ ਰਹੇ ਕਿਰਨ ਚੌਧਰੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੀ ਨੂੰਹ ਹੈ ਤੇ ਭਿਵਾਨੀ ਜ਼ਿਲ੍ਹੇ ਦੇ ਤੋਸ਼ਮ ਹਲਕੇ ਤੋਂ ਵਿਧਾਇਕ ਹੈ।

ਇਹ ਵੀ ਪੜ੍ਹੋ – ਕਾਲ਼ਾ ਹੋ ਰਿਹਾ ਸਤਲੁਜ ਦਾ ਪਾਣੀ! 15 ਅਗਸਤ ਨੂੰ ਬੁੱਢਾ ਦਰਿਆ ਦੇ ਪ੍ਰਦੂਸ਼ਣ ਸਬੰਧੀ ਹੋਏਗਾ ਵੱਡਾ ਐਕਸ਼ਨ