The Khalas Tv Blog India ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਪਹਿਲਾਂ ਸਥਾਨ ਕੀਤਾ ਹਾਸਲ! ਡੀਜੀਪੀ ਨੇ ਦਿੱਤੀ ਵਧਾਈ
India Punjab

ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਪਹਿਲਾਂ ਸਥਾਨ ਕੀਤਾ ਹਾਸਲ! ਡੀਜੀਪੀ ਨੇ ਦਿੱਤੀ ਵਧਾਈ

ਬਿਉਰੋ ਰਿਪੋਰਟ – ਕੀਰਤਪੁਰ ਸਾਹਿਬ ਪੁਲਿਸ ਥਾਣੇ (Kiratpur Sahib Police Station) ਨੇ 2023 ਦੀ ਸਾਲਾਨਾ ਰੈਂਕਿੰਗ ਵਿਚ ਕੌਮੀ ਪੱਧਰ ‘ਤੇ 8ਵਾਂ ਅਤੇ ਪੰਜਾਬ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਇਹ ਸਥਾਨ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਅਤੇ ਸਖਤ ਮਿਹਨਤ ਨੂੰ ਲੈ ਕੇ ਪ੍ਰਪਾਤ ਕੀਤਾ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਦੱਸਿਆ ਕਿ ਪੁਲਿਸ ਥਾਣਿਆਂ ਦੀ ਸਲਾਨਾ ਰੈਂਕਿੰਗ ਗ੍ਰਹਿ ਮੰਤਰਾਲੇ ਵੱਲੋਂ ਨਿਰਧਾਰਿਤ ਕੀਤੇ ਮਾਪਦੰਡਾ ਦੇ ਆਧਾਰ ‘ਤੇ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸਾਂਝੇ ਤੌਰ ‘ਤੇ ਸਾਈਨ ਕੀਤੇ ਦੋ ਸਰਟੀਫਿਕੇਟ ਦਿੱਤੇ ਹਨ।

ਡੀਜੀਪੀ ਗੌਰਵ ਯਾਦਵ ਅਤੇ ਆਈਜੀਪੀ ਹੈਡਕਵਾਟਰ ਸੁਖਚੈਨ ਸਿੰਘ ਗਿੱਲ ਦੇ ਨਾਲ ਐਸ.ਐਸ.ਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੂੰ ਸਰਟੀਫਿਕੇਟ ਦਿੰਦਿਆਂ SHO ਕੀਰਤਪੁਰ ਸਾਹਿਬ ਨੂੰ ਇਸ ਉੱਪਲੱਬਧੀ ‘ਤੇ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਗ੍ਰਹਿ ਮੰਤਰਾਲੇ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ, ਸ਼ਿਕਾਇਤਾਂ ਨੂੰ ਸਹੀ ਢੰਗ ਨਾਲ ਹੱਲ ਕਰਨ, ਰਿਕਾਰਡ ਦੀ ਸਹੀ ਸੰਭਾਲ ਕਰਨ ਅਤੇ ਹੋਰ ਪਹਿਲੂਆਂ ਦੇ ਆਧਾਰ ‘ਤੇ ਪੁਲਿਸ ਥਾਣਿਆਂ ਦੀ ਦਰਜਾਬੰਦੀ ਕੀਤੀ ਜਾਂਦੀ ਹੈ। ਡੀਜੀਪੀ ਨੇ ਕਿਹਾ ਕਿ ਕੀਰਤਪੁਰ ਸਾਹਿਬ ਪੁਲਿਸ ਥਾਣੇ ਨੇ ਕੁਸ਼ਲ ਅਤੇ ਸੁਚੱਜੀ ਪੁਲਿਸਿੰਗ ਪ੍ਰਤੀ ਆਪਣੀ ਵਚਨਬੱਧਤਾ ਦਾ ਸਬੂਤ ਦਿੱਤਾ ਹੈ। ਇਸ ਕਰਕੇ ਥਾਣਾ ਕੀਰਤਪੁਰ ਸਾਹਿਬ ਪੁਲਿਸ ਨੇ ਇਹ ਹਾਸਲ ਕੀਤਾ ਹੈ।

ਇਹ ਵੀ ਪੜ੍ਹੋ –  ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕੱਲ੍ਹ ਤੋਂ ਹੋਵੇਗਾ ਫਰੀ!

 

Exit mobile version